ਓਵਰਬ੍ਰਿਜ 'ਤੇ ਵਾਪਰੇ ਹਾਦਸੇ 'ਚ ਫ਼ੌਜੀ ਸਮੇਤ ਦੋ ਦੀ ਮੌਤ - ਓਵਰਬ੍ਰਿਜ 'ਤੇ ਵਾਪਰੇ ਹਾਦਸੇ 'ਚ ਫ਼ੌਜੀ ਸਮੇਤ ਦੋ ਦੀ ਮੌਤ
🎬 Watch Now: Feature Video
ਚੰਡੀਗੜ-ਮੋਗਾ ਰੋਡ 'ਤੇ ਬਣੇ ਓਵਰਬ੍ਰਿਜ 'ਤੇ 2 ਮੋਟਰਸਾਈਕਲ ਸਵਾਰ ਨੌਜਵਾਨਾਂ ਦੀ ਹਾਦਸੇ ਵਿੱਚ ਮੌਤ ਹੋ ਗਈ। ਮ੍ਰਿਤਕਾਂ ਵਿੱਚ ਇੱਕ ਫ਼ੌਜੀ ਵੀ ਸ਼ਾਮਲ ਹੈ। ਉੱਥੇ ਹੀ ਪਰਿਵਾਰਕ ਮੈਂਬਰਾਂ ਨੇ ਨੌਜਵਾਨਾਂ ਦੀ ਮੌਤ ਨੂੰ ਲੈ ਕੇ ਸ਼ੱਕ ਜਤਾਇਆ ਹੈ। ਜਾਣਕਾਰੀ ਮੁਤਾਬਕ ਓਵਰਬ੍ਰਿਜ ਹੇਠਾਂ ਸਵੇਰੇ ਦੋ ਨੌਜਵਾਨਾਂ ਦੀਆਂ ਲਾਸ਼ਾਂ ਬਰਾਮਦ ਹੋਈਆਂ ਹਨ। ਇਨ੍ਹਾਂ ਦੀ ਮੌਤ ਦਾ ਕਾਰਨ ਸੜਕ ਹਾਦਸਾ ਦੱਸਿਆ ਜਾ ਰਿਹਾ ਹੈ। ਦੋਵੇਂ ਨੌਜਵਾਨ ਮੋਟਰਸਾਈਕਲ 'ਤੇ ਸਵਾਰ ਹੋ ਕੇ ਜਾ ਰਹੇ ਸਨ ਕਿ ਹਾਦਸੇ ਵਿੱਚ ਦੋਵੇਂ ਓਵਰਬ੍ਰਿਜ ਤੋਂ 26 ਫੁੱਟ ਹੇਠਾਂ ਡਿੱਗ ਗਏ। ਜਿਸ ਕਾਰਨ ਉਨ੍ਹਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ ਏਕਮ ਸਿੰਘ ਅਤੇ ਹਰਜੀਤ ਸਿੰਘ ਨੇ ਕਿਹਾ ਕਿ ਦੋਵੇਂ ਨੌਜਵਾਨ ਇਕੱਠੇ ਵਿਆਹ ਸਮਾਗਮ ਵਿੱਚ ਜਾ ਰਹੇ ਸਨ। ਉਨ੍ਹਾਂ ਨੇ ਸ਼ੱਕ ਜਤਾਇਆ ਹੈ ਕਿ ਨੋਜਵਾਨਾਂ ਦਾ ਕਤਲ ਹੋਇਆ ਹੈ ਅਤੇ ਇਹ ਕੋਈ ਹਾਦਸਾ ਨਹੀਂ ਲੱਗ ਰਿਹਾ। ਉੱਥੇ ਹੀ ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।