ਅੰਮ੍ਰਿਤਸਰ ਦੇ ਪਿੰਡ ਕਾਲੇ ਨੇੜੇ ਵਾਪਰਿਆ ਭਿਆਨਕ ਹਾਦਸਾ, ਇੱਕ ਦੀ ਮੌਤ - road accident
🎬 Watch Now: Feature Video
ਅੰਮ੍ਰਿਤਸਰ: ਪਿੰਡ ਕਾਲੇ ਨੇੜੇ ਇੱਕ ਭਿਆਨਕ ਹਾਦਸਾ ਵਾਪਰਿਆ ਹੈ। ਜਿਸ ਵਿੱਚ ਇੱਕ ਨੌਜਵਾਨ ਦੀ ਮੌਤ ਹੋ ਗਈ ਅਤੇ ਦੋ ਲੋਕ ਜ਼ਖਮੀ ਹੋਏ ਹਨ। ਜਾਣਕਾਰੀ ਮੁਤਾਬਕ ਮਾਹਲ ਦੇ ਪਿੰਡ ਤੋਂ ਛੇਹਰਟਾ ਆ ਰਹੇ ਰਾਜੇਸ਼ ਕੁਮਾਰ ਅਤੇ ਕਿਰਨਦੀਪ ਕੌਰ ਮੋਟਰ ਸਾਈਕਲ 'ਤੇ ਸਵਾਰ ਸਨ, ਇਸ ਦੌਰਾਨ ਪਿੰਡ ਕਾਲੇ ਨੇੜੇ ਆਪਣੇ ਘਰੋਂ ਬਾਹਰ ਸੈਰ 'ਤੇ ਨਿਕਲੇ ਗੌਤਮ ਸਿੰਘ ਨਾਲ ਇਨ੍ਹਾਂ ਦੀ ਜ਼ਬਰਦਸਤ ਟੱਕਰ ਹੋ ਗਈ। ਜਿਸ ਨਾਲ ਤਿੰਨੇ ਗੰਭੀਰ ਜ਼ਖਮੀ ਹੋ ਗਏ ਅਤੇ ਇਨ੍ਹਾਂ ਨੂੰ ਛੇਹਰਟਾ ਦੇ ਅਰੋੜਾ ਹਸਪਤਾਲ ਲਿਜਾਇਆ ਗਿਆ। ਜਿੱਥੇ ਗੌਤਮ ਸਿੰਘ ਦੀ ਮੌਤ ਹੋ ਗਈ। ਉੱਥੇ ਹੀ ਜ਼ਖਮੀ ਹੋਏ ਰਾਜੇਸ਼ ਕੁਮਾਰ ਅਤੇ ਕਿਰਨ ਦੀਪ ਕੌਰ ਦੀ ਹਾਲਤ ਗੰਭੀਰ ਬਣੀ ਹੋਈ ਹੈ। ਪੁਲਿਸ ਅਧਿਕਾਰੀਆਂ ਨੇ ਮੌਕੇ 'ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ਵਿੱਚ ਲੈ ਲਿਆ ਹੈ।