ਸਰਹਿੰਦ-ਪਟਿਆਲਾ ਰੋਡ 'ਤੇ ਸੜਕ ਹਾਦਸੇ 'ਚ 1 ਵਿਅਕਤੀ ਦੀ ਮੌਤ - ਅਵਾਰਾ ਪਸ਼ੂ ਕਾਰਨ ਵਾਪਰਿਆ ਹਾਦਸਾ
🎬 Watch Now: Feature Video
ਸ੍ਰੀ ਫ਼ਤਹਿਗੜ੍ਹ ਸਾਹਿਬ : ਸਰਹਿੰਦ-ਪਟਿਆਲਾ ਰੋਡ 'ਤੇ ਸਥਿਤ ਪਿੰਡ ਰੁੜਕੀ ਨੇੜੇ ਦੇਰ ਰਾਤ ਇੱਕ ਐਂਬੂਲੈਂਸ ਦਰੱਖਤ ਨਾਲ ਟਕਰਾਉਣ ਕਾਰਨ ਭਿਆਨਕ ਸੜਕ ਹਾਦਸਾ ਵਾਪਰਿਆ। ਇਸ ਹਾਦਸੇ 'ਚ ਇੱਕ ਵਿਅਕਤੀ ਦੀ ਮੌਤ ਹੋ ਗਈ। ਜਾਣਕਾਰੀ ਮੁਤਾਬਕ ਇਹ ਹਾਦਸਾ ਉਦੋਂ ਵਾਪਰਿਆ ਜਦੋਂ ਐਂਬੂਲੈਂਸ ਵਿੱਚ ਇੱਕ ਨਵਜੰਮੇ ਬੱਚੇ ਨੂੰ ਇਲਾਜ ਲਈ ਲੁਧਿਆਣਾ ਤੋਂ ਪਟਿਆਲਾ ਛੱਡ ਕੇ ਵਾਪਸ ਪਰਤ ਰਹੇ ਸਨ। ਇਸ ਹਾਦਸੇ 'ਚ ਮ੍ਰਿਤਕ ਦੀ ਪਛਾਣ ਹਰਦੀਪ ਸਿੰਘ ਵਾਸੀ ਮੰਡੀ ਮੁੱਲਾਂਪੁਰ ਦਾਖਾ ਵਜੋਂ ਹੋਈ ਹੈ , ਜਦੋਂ ਕਿ ਐਂਬੂਲੈਂਸ ਚਾਲਕ ਗੰਭੀਰ ਜ਼ਖਮੀ ਹੋ ਗਿਆ ਹੈ। ਐਂਬੂਲੈਂਸ ਚਾਲਕ ਮੁਤਾਬਕ ਸੜਕ 'ਤੇ ਗੱਡੀ ਸਾਹਮਣੇ ਇੱਕ ਅਵਾਰਾ ਪਸ਼ੂ ਆ ਗਿਆ ਸੀ,ਜਿਸ ਤੋਂ ਬਚਦੇ ਹੋਏ ਗੱਡੀ ਦਰਖ਼ਤ ਨਾਲ ਜਾ ਟਕਰਾਈ। ਪੁਲਿਸ ਵੱਲੋਂ ਮਾਮਲੇ 'ਚ ਧਾਰਾ 174 ਤਹਿਤ ਕਾਰਵਾਈ ਕੀਤੀ ਗਈ ਹੈ।