ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨ ਜੱਥੇਬੰਦੀਆਂ ਨੇ ਮੋਗਾ ਸ਼ਹਿਰ ਦੇ ਰੋਡ ਕੀਤੇ ਜਾਮ
ਮੋਗਾ : ਖੇਤੀ ਕਾਨੂੰਨਾਂ ਖਿਲਾਫ ਕਿਸਾਨਾਂ ਦੇ ਧਰਨੇ ਨੂੰ ਇੱਕ ਮਹੀਨਾ ਪੂਰਾ ਹੋਣ ਦੇ ਬਾਵਜੂਦ ਕੇਂਦਰ ਸਰਕਾਰ ਵੱਲੋਂ ਇਸ ਸਬੰਧੀ ਕੋਈ ਫੈਸਲਾ ਨਹੀਂ ਲਿਆ ਗਿਆ ਹੈ। ਇਸ ਦੇ ਚਲਦੇ ਕੇਂਦਰ ਸਰਕਾਰ ਦੇ ਖਿਲਾਫ ਕਿਸਾਨਾਂ ਦਾ ਸੰਘਰਸ਼ ਹੋਰ ਤੇਜ਼ ਹੋ ਗਿਆ ਹੈ। ਕਿਸਾਨ ਜੱਥੇਬੰਦੀਆਂ ਵੱਲੋਂ ਪੰਜਾਬ ਬੰਦ ਦਾ ਐਲਾਨ ਕੀਤਾ ਗਿਆ ਸੀ। ਕਿਸਾਨਾਂ ਨੇ ਕਿਹਾ ਕਿ ਉਹ ਪਿਛਲੇ 36 ਦਿਨਾਂ ਤੋਂ ਸੰਘਰਸ਼ ਕਰ ਰਹੇ ਹਨ, ਪਰ ਮੋਦੀ ਸਰਕਾਰ ਵੱਲੋਂ ਨੂੰ ਉਨ੍ਹਾਂ ਦੀ ਕੋਈ ਸੁਣਵਾਈ ਨਹੀਂ ਹੋਈ। ਇਸ ਲਈ ਹੁਣ ਉਹ ਕਿਸਾਨ ਵਿਰੋਧੀ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦਿੱਲੀ 'ਚ ਵੱਡਾ ਇੱਕਠ ਕਰ ਕੇਂਦਰ ਸਰਕਾਰ ਦਾ ਵਿਰੋਧ ਕਰਨਗੇ। ਇਹ ਆਰ ਪਾਰ ਦੀ ਲੜਾਈ ਹੋਵੇਗੀ ਜੋ ਕਿ ਇਤਿਹਾਸ ਬਣੇਗੀ। ਕਿਸਾਨਾਂ ਨੇ ਕਿਹਾ ਕਿ ਉਹ ਉਦੋਂ ਤੱਕ ਸੰਘਰਸ਼ ਜਾਰੀ ਰੱਖਣਗੇ ਜਦੋਂ ਤੱਕ ਇਹ ਕਾਨੂੰਨ ਰੱਦ ਨਹੀਂ ਹੋ ਜਾਂਦੇ।