ਰੋਡਵੇਜ਼ ਮੁਲਾਜ਼ਮਾਂ ਨੇ ਪੰਜਾਬ ਸਰਕਾਰ ਦਾ ਪੁਤਲਾ ਸਾੜ ਕੀਤਾ ਰੋਸ ਪ੍ਰਦਰਸ਼ਨ - Roadways employees protested
🎬 Watch Now: Feature Video
ਅੰਮ੍ਰਿਤਸਰ: ਪੰਜਾਬ ਸਰਕਾਰ ਵੱਲੋਂ ਆਪਣੇ ਹੀ ਮੁਲਾਜ਼ਮਾਂ ਨਾਲ ਕੀਤੀ ਜਾ ਰਹੀ ਧੱਕੇਸ਼ਾਹੀ ਦੇ ਖ਼ਿਲਾਫ਼ ਪੰਜਾਬ ਰੋਡਵੇਜ਼ ਪਨਬੱਸ ਅਤੇ ਪੈਨਸ਼ਨਰ ਯੂਨੀਅਨ ਅੰਮ੍ਰਿਤਸਰ ਵਨ ਅਤੇ ਟੂ ਦੀ ਸਾਂਝੀ ਐਕਸ਼ਨ ਕਮੇਟੀ ਨੇ ਬੁੱਧਵਾਰ ਨੂੰ ਪੰਜਾਬ ਸਰਕਾਰ ਦਾ ਪੁਤਲਾ ਸਾੜ ਕੇ ਰੋਸ ਪ੍ਰਦਰਸ਼ਨ ਕੀਤਾ। ਮੁਲਾਜ਼ਮਾਂ ਦਾ ਕਹਿਣਾ ਸੀ ਕਿ ਪੰਜਾਬ ਰੋਡਵੇਜ਼ ਪਨਬੱਸ ਦੇ ਕਾਮਿਆਂ ਵਿੱਚ ਰੋਸ ਹੈ ਕਿ ਟਰਾਂਸਪੋਰਟ ਮੰਤਰੀ ਨੇ 15 ਦਸੰਬਰ ਨੂੰ ਐਕਸ਼ਨ ਕਮੇਟੀ ਅਤੇ ਪਨਬੱਸ ਕੰਟਰੈਕਟ ਵਰਕਰਜ਼ ਯੂਨੀਅਨ ਦੀ ਮੀਟਿੰਗ ਦਾ ਸਮਾਂ ਦਿੱਤਾ ਸੀ ਪਰ ਸਿਹਤ ਖ਼ਰਾਬ ਦਾ ਬਹਾਨਾ ਬਣਾ ਕੇ ਮੀਟਿੰਗ ਨਹੀਂ ਕੀਤੀ। ਫਿਰ ਇੱਕ ਹਫ਼ਤੇ ਬਾਅਦ ਮੀਟਿੰਗ ਦਾ ਟਾਈਮ ਦਿੱਤਾ ਗਿਆ ਪਰ ਇਹ ਫਿਰ ਵੀ ਮੰਤਰੀ ਵੱਲੋਂ ਮੀਟਿੰਗ ਨਹੀਂ ਕੀਤੀ ਗਈ ਜਿਸ ਤੋਂ ਸਾਬਤ ਹੁੰਦਾ ਹੈ ਕਿ ਮੁਲਾਜ਼ਮਾਂ ਦੀਆਂ ਮੰਗਾਂ ਪ੍ਰਤੀ ਟਰਾਂਸਪੋਰਟ ਮੰਤਰੀ ਗੰਭੀਰ ਨਹੀਂ ਹੈ।