ਮਹਿਲਾ ਦਾ ਪਰਸ ਖੋਹ ਕੇ ਭਜ ਰਹੇ ਲੁੱਟੇਰੇ ਨੂੰ ਨੌਜਵਾਨ ਨੇ ਕੀਤਾ ਕਾਬੂ
🎬 Watch Now: Feature Video
ਜਲੰਧਰ: ਸ਼ਹਿਰ 'ਚ ਲੁੱਟ-ਖੋਹ ਦੀਆਂ ਵਾਰਦਾਤਾਂ ਹਰ ਦਿਨ ਵੱਧ ਰਹੀਆਂ ਹਨ। ਸ਼ਹਿਰ ਦੇ ਮਾਡਲ ਟਾਊਨ ਇਲਾਕੇ 'ਚ ਮੋਟਰਸਾਈਕਲ ਸਵਾਰ ਦੋ ਲੁੱਟੇਰਿਆਂ ਨੇ ਮਹਿਲਾ ਦਾ ਪਰਸ ਖੋਹ ਕੇ ਭੱਜਣ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਇੱਕ ਨੌਜਵਾਨ ਨੇ ਹੋਰਨਾਂ ਲੋਕਾਂ ਦੀ ਮਦਦ ਨਾਲ ਇੱਕ ਲੁੱਟੇਰੇ ਨੂੰ ਕਾਬੂ ਕਰ ਲਿਆ, ਜਦੋਂ ਕਿ ਦੂਜਾ ਲੁੱਟੇਰਾ ਫਰਾਰ ਹੋ ਗਿਆ। ਇਸ ਤੋਂ ਬਾਅਦ ਪੁਲਿਸ ਨੂੰ ਸੂਚਨਾ ਦਿੱਤੀ ਗਈ। ਮੌਕੇ 'ਤੇ ਥਾਣਾ ਨੰਬਰ ਛੇ ਦੇ ਐਸਐਚਓ ਸੁਰਜੀਤ ਸਿੰਘ ਟੀਮ ਨਾਲ ਪੁੱਜੇ। ਮਹਿਲਾ ਦੀ ਸ਼ਿਕਾਇਤ ਦੇ ਆਧਾਰ 'ਤੇ ਲੁੱਟੇਰੇ ਨੂੰ ਗ੍ਰਿਫ਼ਤਾਰ ਕਰ ਉਸ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ। ਪੁਲਿਸ ਨੇ ਮੁਲਜ਼ਮ ਕੋਲੋਂ ਹਥਿਆਰ ਬਾਰਮਦ ਕੀਤੇ ਹਨ। ਪੁਲਿਸ ਵੱਲੋਂ ਫਰਾਰ ਮੁਲਜ਼ਮ ਦੀ ਭਾਲ ਜਾਰੀ ਹੈ। ਪੁਲਿਸ ਅਧਿਕਾਰੀ ਨੇ ਦੱਸਿਆ ਦੋਹਾਂ ਮੁਲਜ਼ਮਾਂ ਖਿਲਾਫ ਪਹਿਲਾਂ ਵੀ ਲੁੱਟ-ਖੋਹ ਦੇ ਕਈ ਮਾਮਲੇ ਦਰਜ ਹਨ।