ਬਠਿੰਡਾ: ਅੱਖਾਂ ’ਚ ਮਿਰਚਾਂ ਪਾ ਕੇ ਲੁਟੇਰੇ 8 ਲੱਖ ਦਾ ਸੋਨਾ ਲੁੱਟ ਹੋਏ ਫਰਾਰ - ਜਵੈਲਰਸ ਐਸੋਸੀਏਸ਼ਨ ਦੇ ਪ੍ਰਧਾਨ
🎬 Watch Now: Feature Video
ਬਠਿੰਡਾ: ਸੂਬੇ ’ਚ ਲੁੱਟਖੋਹਾਂ ਦੀਆਂ ਵਾਰਦਾਤਾਂ ਲਗਾਤਾਰ ਵਧਦੀ ਜਾ ਰਹੀਆਂ ਹਨ। ਇਸੇ ਤਰ੍ਹਾਂ ਦਾ ਮਾਮਲਾ ਜ਼ਿਲ੍ਹੇ ’ਚ ਪੋਸਟ ਆਫਿਸ ਬਾਜਾਰ ’ਚ ਤੋਂ ਸਾਹਮਣੇ ਆਇਆ ਹੈ। ਦੱਸ ਦਈਏ ਕਿ ਲੁਟੇਰਿਆ ਨੇ ਸੋਨੇ ਦਾ ਕਾਰੋਬਾਰ ਕਰਨ ਵਾਲੇ ਦੁਕਾਨਦਾਰ ਦੀਆਂ ਅੱਖਾਂ ’ਚ ਮਿਰਚਾਂ ਪਾ ਕੇ ਅੱਠ ਲੱਖ ਰੁਪਏ ਦਾ ਸੋਨਾ ਲੈ ਕੇ ਫਰਾਰ ਹੋ ਗਏ। ਇਸ ਮਾਮਲੇ ਨੂੰ ਅੰਜਾਮ ਇੱਕ ਔਰਤ ਅਤੇ ਵਿਅਕਤੀ ਵੱਲੋਂ ਦਿੱਤਾ ਗਿਆ ਹੈ। ਇਸ ਸਬੰਧ ਜਵੈਲਰਸ ਐਸੋਸੀਏਸ਼ਨ ਦੇ ਪ੍ਰਧਾਨ ਨੇ ਕਿਹਾ ਕਿ ਇਹ ਘਟਨਾ ਬਹੁਤ ਹੀ ਮੰਦਭਾਗੀ ਹੈ ਜਿਸ ਨਾਲ ਸ਼ਹਿਰ ਵਿਚ ਡਰ ਦਾ ਮਾਹੌਲ ਪੈਦਾ ਹੋ ਗਿਆ ਹੈ। ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸਨ ਤੋਂ ਸੋਨੇ ਦਾ ਕੰਮ ਕਰਨ ਵਾਲੇ ਕਾਰੋਬਾਰੀਆਂ ਦੀ ਸੁਰੱਖਿਆ ਦੀ ਮੰਗ ਕੀਤੀ ਹੈ। ਫਿਲਹਾਲ ਮੌਕੇ ’ਤੇ ਪਹੁੰਚੀ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।