ਲੁਟੇਰਿਆਂ ਨੇ ਦਿਨ ਦਿਹਾੜੇ ਮਹਿਲਾ ਨੂੰ ਬਣਾਇਆ ਨਿਸ਼ਾਨਾ, ਤਸਵੀਰਾਂ CCTV 'ਚ ਕੈਦ - ਪੁਲਿਸ
🎬 Watch Now: Feature Video
ਸੂਬੇ ਦੇ ਵਿੱਚ ਲੁਟੇਰਿਆਂ ਦੇ ਹੌਂਸਲੇ ਲਗਾਤਾਰ ਬੁਲੰਦ ਹੁੰਦੇ ਜਾ ਰਹੇ ਹਨ। ਲੁਧਿਆਣਾ ਦੇ ਵਿੱਚ ਦੁਗਰੀ ਇਲਾਕੇ ਅੰਦਰ ਲੁਟੇਰਿਆਂ ਵੱਲੋਂ ਸਵੇਰ ਦੀ ਸੈਰ ਕਰ ਰਹੀ ਇੱਕ ਮਹਿਲਾ ਨੂੰ ਉਸਦੇ ਹੀ ਘਰ ਦੇ ਬਾਹਰ ਆਪਣੀ ਲੁੱਟ ਦਾ ਸ਼ਿਕਾਰ ਬਣਾਇਆ ਹੈ। ਮੋਟਰਸਾਇਕਲ ਤੇ ਸਵਾਰ ਦੋ ਲੁਟੇਰਿਆਂ ਦੇ ਵੱਲੋਂ ਇਸ ਵਾਰਦਾਤ ਨੂੰ ਅੰਜ਼ਾਮ ਦਿੱਤਾ ਗਿਆ ਹੈ। ਲੁਟੇਰਿਆਂ ਵੱਲੋਂ ਮਹਿਲਾ ਦੇ ਗਲ ਵਿੱਚ ਪਾਈ ਸੋਨੇ ਦੀ ਚੈਨੀ ਨੂੰ ਝਪਟਣ ਦੀ ਕੋਸ਼ਿਸ਼ ਕੀਤੀ ਗਈ । ਇਸ ਦੌਰਾਨ ਮਹਿਲਾ ਵੱਲੋਂ ਲੁਟੇਰਿਆਂ ਦਾ ਵਿਰੋਧ ਕੀਤਾ ਗਿਆ ਤਾਂ ਲੁਟੇਰੇ ਚੈਨੀ ਦਾ ਇੱਕ ਟੁਕੜਾ ਲੈਕੇ ਭੱਜਣ ਵਿੱਚ ਕਾਮਯਾਬ ਹੋ ਗਏ। ਇਸ ਘਟਨਾ ਦੀਆਂ ਤਸਵੀਰਾਂ ਸੀਸੀਟੀਵੀ ਵਿੱਚ ਕੈਦ ਹੋ ਗਈਆਂ। ਫਿਲਹਾਲ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।