ਲੁਟੇਰਿਆਂ ਨੇ ਦਿਨ ਦਿਹਾੜੇ ਕੀਤੀ ਵੱਡੀ ਵਾਰਦਾਤ, ਲੋਕਾਂ ਚ ਸਹਿਮ - ਮਾਮਲਾ ਦਰਜ
🎬 Watch Now: Feature Video
ਫਿਰੋਜ਼ਪੁਰ: ਸੂਬੇ ਦੇ ਵਿੱਚ ਲੁੱਟ ਖੋਹ ਤੇ ਚੋਰੀ ਦੀਆਂ ਘਟਨਾਵਾਂ ਦੇ ਵਿੱਚ ਦਿਨ ਬ ਦਿਨ ਵਾਧਾ ਹੋ ਰਿਹਾ ਹੈ। ਫਿਰੋਜ਼ਪੁਰ ਦੇ ਵਿੱਚ ਲੁਟੇਰਿਆਂ ਨੇ ਦਿਨ ਦਿਹਾੜੇ ਇੱਕ ਗੈਸ ਏਜੰਸੀ ਦੇ ਮੁਲਾਜ਼ਮ ਨੂੰ ਆਪਣੀ ਲੁੱਟ ਦਾ ਸ਼ਿਕਾਰ ਬਣਾਇਆ ਗਿਆ ਹੈ। ਮੁਲਾਜ਼ਮ ਤੋਂ 4 ਲੱਖ 24 ਹਜ਼ਾਰ ਰੁਪਏ ਦੀ ਲੁੱਟ ਕੀਤੀ ਗਈ ਹੈ। ਘਟਨਾ ਨੂੰ ਅੰਜਾਮ ਦੇਣ ਤੋਂ ਬਾਅਦ ਲੁਟੇਰੇ ਮੌਕੇ ਤੇ ਫਰਾਰ ਹੋ ਗਏ। ਜਿੰਨ੍ਹਾਂ ਲੁਟੇਰਿਆਂ ਨੇ ਇਸ ਵਾਰਦਾਤ ਨੂੰ ਅੰਜ਼ਾਮ ਦਿੱਤਾ ਗਿਆ ਹੈ ਉਹ ਕਾਰ ਵਿੱਚ ਸਵਾਰ ਹੋ ਕੇ ਆਏ ਸਨ। ਫਿਲਹਾਲ ਪੁਲਿਸ ਦੇ ਵੱਲੋਂ ਪੀੜ੍ਹਤ ਨੌਜਵਾਨ ਦੇ ਬਿਆਨਾਂ ਦੇ ਅਧਾਰ ਉੱਪਰ ਮਾਮਲਾ ਦਰਜ ਕਰ ਲਿਆ ਹੈ ਤੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਨੇ ਜਲਦ ਹੀ ਮੁਲਜ਼ਮਾਂ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਹੈ।