ਫਿਰੋਜ਼ਪੁਰ ਸ਼ਹਿਰੀ ਤੋਂ ਰੋਹਿਤ ਵੋਹਰਾ ਨੂੰ ਉਮੀਦਵਾਰ ਐਲਾਨਿਆ - ਫਿਰੋਜ਼ਪੁਰ ਸ਼ਹਿਰੀ ਤੋਂ ਰੋਹਿਤ ਵੋਹਰਾ
🎬 Watch Now: Feature Video
ਫਿਰੋਜ਼ਪੁਰ: ਸ਼੍ਰੋਂਮਣੀ ਅਕਾਲੀ ਦਲ ਨੇ ਫਿਰੋਜ਼ਪੁਰ ਸ਼ਹਿਰੀ ਤੋਂ ਰੋਹਿਤ ਵੋਹਰਾ ਨੂੰ ਉਮੀਦਵਾਰ ਐਲਾਨਿਆ ਹੈ। ਜਿਸ ਤੋਂ ਬਾਅਦ ਖੁਸ਼ ਹੋਏ ਅਕਾਲੀ ਦਲ ਦੇ ਵਰਕਰਾਂ ਵਿੱਚ ਖੁਸ਼ੀ ਦਿਖਾਈ ਦੇ ਰਹੀ ਹੈ। ਦੱਸ ਦਈਏ ਕਿ ਸ਼੍ਰੋਂਮਣੀ ਅਕਾਲੀ ਦਲ ਵੱਲੋਂ ਜ਼ਿਲ੍ਹੇ ਦੀਆਂ 3 ਵਿਧਾਨ ਸਭਾ ਸੀਟਾਂ ਦਾ ਐਲਾਨ ਪਹਿਲਾਂ ਹੀ ਕੀਤਾ ਜਾ ਚੁੱਕਾ ਹੈ। ਜਿਸ ਵਿੱਚ ਗੁਰੂਹਰਸਹਾਏ ਤੋਂ ਵਰਦੇਵ ਸਿੰਘ ਨੋਨੀ ਮਾਨ ਅਤੇ ਫਿਰੋਜ਼ਪੁਰ ਦਿਹਾਤੀ ਤੋਂ ਜੋਗਿੰਦਰ ਸਿੰਘ ਜਿੰਦੂ ਅਤੇ ਜ਼ੀਰਾ ਤੋਂ ਜਨਮੇਜਾ ਸਿੰਘ ਸੇਖੋਂ ਦਾ ਐਲਾਨ ਕੀਤਾ ਜਾ ਚੁੱਕਾ ਹੈ ਅਤੇ ਹੁਣ ਬਾਕੀ ਰਹਿੰਦੀ ਸੀਟ ਫਿਰੋਜ਼ਪੁਰ ਸ਼ਹਿਰੀ ਤੋਂ ਰੋਹਿਤ ਵੋਹਰਾ ਨੂੰ ਉਮੀਦਵਾਰ ਐਲਾਨ ਦਿੱਤਾ ਹੈ।