ਬਠਿੰਡਾ ’ਚ ਵਿੱਤ ਮੰਤਰੀ ਵੱਲੋਂ ਵਿਕਾਸ ਕਾਰਜਾਂ ਲਈ ਵੰਡੇ ਗਏ 1 ਕਰੋੜ 60 ਲੱਖ ਰੁਪਏ
🎬 Watch Now: Feature Video
ਬਠਿੰਡਾ: ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਸ਼ਨੀਵਾਰ ਸ਼ਹਿਰ ਦੇ ਦੌਰੇ ਦੌਰਾਨ ਕਈ ਅਹਿਮ ਐਲਾਨ ਕੀਤੇ। ਉਨ੍ਹਾਂ ਸ਼ਹਿਰ ਦੇ ਸਰਕਾਰੀ ਰਾਜਿੰਦਰਾ ਕਾਲਜ ਵਿੱਚ ਮੁੰਡੇ ਅਤੇ ਕੁੜੀਆਂ ਦੇ ਹੋਸਟਲ ਲਈ 100 ਕਮਰੇ ਉਸਾਰੇ ਜਾਣ ਦਾ ਐਲਾਨ ਕੀਤਾ। ਬਾਦਲ ਨੇ ਇਸਾਈ ਭਾਈਚਾਰੇ ਲਈ ਦੋ ਕਰੋੜ ਦੀ ਲਾਗਤ ਨਾਲ ਕਮਿਊਨਟੀ ਸੈਂਟਰ ਉਸਾਰਨ ਦਾ ਐਲਾਨ ਕਰਦਿਆਂ ਨੀਂਹ ਪੱਥਰ ਵੀ ਰੱਖਿਆ। ਇਸ ਮੌਕੇ ਉਨ੍ਹਾਂ ਸਰਕਾਰ ਦਾ ਨਿਵੇਕਲਾ ਉਪਰਾਲਾ ‘ਬਸੇਰਾ‘ ਸਕੀਮ ਤਹਿਤ ਬੇਘਰੇ ਤੇ ਜ਼ਰੂਰਤਮੰਦ ਲੋਕਾਂ ਨੂੰ ਜ਼ਮੀਨ ਦੇ ਮਾਲਕੀ ਦੇ ਸਰਟੀਫਿਕੇਟ ਤਕਸੀਮ ਕੀਤੇ। ਉਨ੍ਹਾਂ ਇਸ ਦੌਰੇ ਦੌਰਾਨ ਨਗਰ ਨਿਗਮ ਚੋਣਾਂ ਲਈ ਕਾਂਗਰਸੀ ਉਮੀਦਵਾਰਾਂ ਦੇ ਹੱਕ ਵਿੱਚ ਚੋਣ ਪ੍ਰਚਾਰ ਵੀ ਕੀਤਾ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਨਗਰ ਨਿਗਮ ਚੋਣਾਂ ’ਚ ਸ਼ਾਨਦਾਰ ਜਿੱਤ ਪ੍ਰਾਪਤ ਕਰੇਗੀ।