ਉਮੀਦਵਾਰ ਨੂੰ ਲੈ ਕੇ ਅਕਾਲੀ ਦਲ ਵਰਕਰਾਂ 'ਚ ਪਿਆ ਕਲੇਸ਼ - ਅਕਾਲੀ ਦਲ ਵਰਕਰਾਂ 'ਚ ਪਿਆ ਕਲੇਸ਼
🎬 Watch Now: Feature Video
ਫ਼ਿਰੋਜ਼ਪੁਰ: ਫਿਰੋਜ਼ਪੁਰ ਸ਼ਹਿਰੀ ਵਿਧਾਨ ਸਭਾ, ਅਕਾਲੀ ਦਲ ਦੇ ਵਰਕਰਾਂ ਅਤੇ ਅਹੁਦੇਦਾਰਾਂ ਨੇ ਅਕਾਲੀ ਦਲ ਵੱਲੋਂ ਰੋਹਿਤ ਕੁਮਾਰ ਮੋਂਟੂ ਵੋਹਰਾ ਨੂੰ ਉਮੀਦਵਾਰ ਬਣਾਏ ਜਾਣ ਤੋਂ ਬਾਅਦ ਗੁੱਸੇ ਦਾ ਪ੍ਰਗਟਾਵਾ ਕਰਦਿਆਂ ਅਕਾਲੀ ਦਲ ਵਰਕਰਾਂ ਨੇ ਅਸਤੀਫ਼ੇ ਦੇ ਦਿੱਤੇ ਹਨ। ਜਿਸ ਤੋਂ ਬਾਅਦ ਅਕਾਲੀ ਦਲ ਦੇ ਮੌਜੂਦਾ ਅਹੁਦੇਦਾਰ ਨੇ ਆਪਣੇ-ਆਪਣੇ ਅਹੁਦਿਆਂ ਤੋਂ ਅਸਤੀਫ਼ਾ ਦੇ ਕੇ ਕਿਹਾ ਕਿ ਸਾਨੂੰ ਰੋਹਿਤ ਕੁਮਾਰ ਮੌਂਟੂ ਵੋਹਰਾ ਨੂੰ ਅਕਾਲੀ ਦਲ ਵੱਲੋਂ ਉਮੀਦਵਾਰ ਨਹੀਂ ਮੰਨਿਆ, ਉਨ੍ਹਾਂ ਕਿਹਾ ਕਿ ਗੁਰੂਹਰਸਹਾਏ ਤੋਂ ਲਿਆ ਕੇ ਫਿਰੋਜ਼ਪੁਰ ਤੋਂ ਚੋਣ ਲੜੀ ਜਾ ਰਹੀ ਹੈ, ਸਾਨੂੰ ਬਾਹਰਲੇ ਉਮੀਦਵਾਰ ਨਹੀਂ ਚਾਹੀਦੇ। ਦੂਜੇ ਪਾਸੇ ਸ਼੍ਰੋਮਣੀ ਅਕਾਲੀ ਦਲ ਫਿਰੋਜ਼ਪੁਰ ਸ਼ਹਿਰੀ ਤੋਂ ਉਮੀਦਵਾਰ ਰੋਹਿਤ ਵੋਹਰਾ ਨੇ ਕਿਹਾ ਕਿ ਕੁਝ ਨਾਰਾਜ਼ ਹਨ, ਉਨ੍ਹਾਂ ਨੂੰ ਮਨਾ ਲਿਆ ਜਾਵੇਗਾ, ਬਾਕੀ ਸਭ ਠੀਕ ਹੈ।