ਰੂਪਨਗਰ: ਵਜ਼ੀਫਾ ਘੁਟਾਲੇ ਨੂੰ ਲੈ ਕੇ ਬੋਲੇ ਆਪ ਆਗੂ, ਧਰਮਸੋਤ ਨੇ ਆਪਣੀ ਹੀ ਬਿਰਾਦਰੀ ਨਾਲ ਕੀਤਾ ਧੋਖਾ - ਵਜੀਫੇ ਘੁਟਾਲੇ ਨੂੰ ਲੈ ਕੇ ਬੋਲੇ ਆਪ ਆਗੂ
🎬 Watch Now: Feature Video
![ETV Thumbnail thumbnail](https://etvbharatimages.akamaized.net/etvbharat/prod-images/320-214-8680711-thumbnail-3x2-rupnagar.jpg)
ਰੂਪਨਗਰ: ਪੰਜਾਬ 'ਚ ਦਲਿਤ ਵਰਗ ਦੇ ਬੱਚਿਆਂ ਨੂੰ ਮਿਲਣ ਵਾਲੇ ਵਜ਼ੀਫੇ 'ਚ ਹੋਏ ਬਹੁ-ਕਰੋੜੀ ਘੁਟਾਲੇ ਨੂੰ ਲੈ ਕੇ ਸਿਆਸਤ ਜਾਰੀ ਹੈ। ਇਸ ਮੁੱਦੇ 'ਤੇ ਆਮ ਆਦਮੀ ਪਾਰਟੀ ਸਣੇ ਹੋਰਨਾਂ ਵਿਰੋਧੀ ਧਿਰ ਵੱਲੋਂ ਕੈਪਟਨ ਸਰਕਾਰ ਦੀ ਨਿਖੇਧੀ ਅਤੇ ਰੋਸ ਪ੍ਰਦਰਸ਼ਨ ਵੀ ਕੀਤੇ ਜਾ ਰਹੇ ਹਨ। ਇਸ ਸਬੰਧ 'ਚ ਰੂਪਨਗਰ ਤੋਂ ਆਮ ਆਦਮੀ ਪਾਰਟੀ ਦੇ ਮੀਡੀਆ ਇੰਚਾਰਜ ਰਣਜੀਤ ਸਿੰਘ ਨੇ ਕਿਹਾ ਕਿ ਕੈਬਿਨੇਟ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਆਪਣੀ ਹੀ ਬਿਰਾਦਰੀ ਨਾਲ ਧੋਖਾ ਕੀਤਾ ਹੈ।