ਕੋਰੋਨਾ ਪੀੜਤ ਡੀਸੀ ਨੇ ਲੋਕਾਂ ਨੂੰ ਸੁਰੱਖਿਅਤ ਰਹਿਣ ਦੀ ਕੀਤੀ ਅਪੀਲ - ਸੋਨਾਲੀ ਗਿਰੀ ਡਿਪਟੀ ਕਮਿਸ਼ਨਰ
🎬 Watch Now: Feature Video
ਰੂਪਨਗਰ: ਕੁਝ ਦਿਨਾਂ ਪਹਿਲਾਂ ਰੂਪਨਗਰ ਦੀ ਡਿਪਟੀ ਕਮਿਸ਼ਨਰ ਸ੍ਰੀਮਤੀ ਸੋਨਾਲੀ ਗਿਰੀ ਅਤੇ ਉਸਦੇ ਪਰਿਵਾਰ ਦੇ ਕੁਝ ਮੈਂਬਰਾਂ ਦੀ ਕੋਰੋਨਾ ਰਿਪੋਰਟ ਪੌਜ਼ੀਟਿਵ ਆਈ ਸੀ। ਡਿਪਟੀ ਕਮਿਸ਼ਨਰ ਸੋਨਾਲੀ ਗਿਰੀ ਨੇ ਮੰਗਲਵਾਰ ਨੂੰ ਇੱਕ ਵੀਡੀਓ ਜਾਰੀ ਕਰਕੇ ਕਿਹਾ ਹੈ ਕਿ ਉਹ ਅਤੇ ਉਸ ਦੇ ਪਰਿਵਾਰ ਮੈਂਬਰ ਜਿਨ੍ਹਾਂ ਦੀ ਕੋਰੋਨਾ ਰਿਪੋਰਟ ਪੌਜ਼ੀਟਿਵ ਆਈ ਸੀ, ਹੁਣ ਬਿਲਕੁਲ ਠੀਕ ਹਨ ਅਤੇ ਕੋਈ ਗੰਭੀਰ ਲੱਛਣ ਨਹੀਂ ਹਨ। ਇਸ ਦੇ ਨਾਲ ਹੀ ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਘਰ ਤੋਂ ਬਾਹਰ ਜ਼ਰੂਰੀ ਕੰਮ ਹੋਣ 'ਤੇ ਹੀ ਨਿਕਲਿਆ ਜਾਵੇ ਅਤੇ ਬਾਹਰ ਜਾਣ ਸਮੇਂ ਮਾਸਕ ਦੀ ਵਰਤੋਂ ਲਾਜ਼ਮੀ ਕੀਤੀ ਜਾਵੇ, ਤੇ ਸਮਾਜਿਕ ਦੂਰੀ ਦਾ ਖਿਆਲ ਰੱਖਿਆ ਜਾਵੇ।