ਰੂਪਨਗਰ ਪੁਲਿਸ ਨੇ ਮਾਸਕ ਨਾ ਪਾਉਣ ਵਾਲਿਆਂ ਦੇ ਕੱਟੇ ਚਲਾਨ - ਰੂਪਨਗਰ ਪੁਲਿਸ
🎬 Watch Now: Feature Video
ਰੂਪਨਗਰ: ਪੰਜਾਬ 'ਚ ਕੋਰੋਨਾ ਵਾਇਰਸ ਨਾਲ ਸੰਕਰਮਿਤ ਮਰੀਜ਼ਾਂ ਦਾ ਅੰਕੜਾ ਵਧਦਾ ਜਾ ਰਿਹਾ ਹੈ। ਕੋਰੋਨਾ ਵਾਇਰਸ ਦੇ ਵਧਦੇ ਮਾਮਲਿਆਂ 'ਤੇ ਕਾਬੂ ਪਾਉਣ ਲਈ ਕੇਂਦਰੀ ਸਿਹਤ ਮੰਤਰਾਲੇ ਵੱਲੋਂ ਪੰਜਾਬ 'ਚ ਵਿਸ਼ੇਸ਼ ਟੀਮਾਂ ਵੀ ਭੇਜੀਆਂ ਗਈਆਂ ਹਨ। ਕੋਰੋਨਾ ਵਾਇਰਸ ਤੋਂ ਬਚਾਅ ਲਈ ਪੰਜਾਬ ਸਰਕਾਰ ਵੱਲੋਂ ਮਾਸਕ ਪਾਉਣ ਤੇ ਸਿਹਤ ਵਿਭਾਗ ਦੀਆਂ ਸਰਕਾਰੀ ਹਦਾਇਤਾਂ ਦੀ ਪਾਲਣਾ ਲਾਜ਼ਮੀ ਕੀਤੀ ਗਈ ਹੈ। ਪੁਲਿਸ ਪ੍ਰਸ਼ਾਸਨ ਵੱਲੋਂ ਮਾਸਕ ਨਾ ਪਾਉਣ ਵਾਲਿਆਂ ਦੇ ਚਲਾਨ ਕੱਟੇ ਜਾ ਰਹੇ ਹਨ। ਰੂਪਨਗਰ ਪੁਲਿਸ ਵੱਲੋਂ ਸ਼ਹਿਰ 'ਚ ਵੱਖ-ਵੱਖ ਥਾਵਾਂ ਉੱਤੇ ਨਾਕੇਬੰਦੀ ਕੀਤੀ ਗਈ ਹੈ। ਜ਼ਿਲ੍ਹਾ ਪੁਲਿਸ ਵੱਲੋਂ ਲੌਕਡਾਊਨ ਸਬੰਧੀ ਜਾਰੀ ਹਦਾਇਤਾਂ ਦੀ ਉਲੰਘਣਾ ਕਰਨ ਵਾਲਿਆਂ ਦੇ 174 ਚਲਾਨ ਕੱਟੇ ਗਏ ਹਨ।