ਕੋਰੋਨਾ ਵਾਇਰਸ ਦੇ ਚਲਦੇ ਰੂਪਨਗਰ ਦੇ ਦੁਕਾਨਦਾਰਾਂ ਨੇ ਅਗਲੇ ਤਿੰਨ ਦਿਨਾਂ ਲਈ ਕੀਤਾ ਬੰਦ ਦਾ ਐਲਾਨ - ਕੋਰੋਨਾ ਵਾਇਰਸ ਕਾਰਨ ਰੋਪੜ ਦੇ ਬਾਜ਼ਾਰ ਬੰਦ
🎬 Watch Now: Feature Video
ਕੋਰੋਨਾ ਵਾਇਰਸ ਤੋਂ ਬਚਾਅ ਕਰਨ ਲਈ ਸੂਬਾ ਤੇ ਕੇਂਦਰ ਸਰਕਾਰ ਵੱਲੋਂ ਲਗਾਤਾਰ ਬਚਾਅ ਕਾਰਜ ਜਾਰੀ ਹਨ। ਇਸ ਨੂੰ ਫੈਲਣ ਤੋਂ ਰੋਕਣ ਲਈ ਸੂਬਾ ਸਰਕਾਰ ਵੱਲੋਂ ਪਬਲਿਕ ਟਰਾਂਸਪੋਰਟ ਤੇ ਜਨਤਕ ਥਾਵਾਂ ਨੂੰ ਬੰਦ ਤੇ ਕੇਂਦਰ ਸਰਕਾਰ ਵੱਲੋਂ 22 ਮਾਰਚ ਨੂੰ ਬੰਦ ਦਾ ਐਲਾਨ ਕੀਤਾ ਗਿਆ ਹੈ। ਉਥੇ ਹੀ ਰੂਪਨਗਰ ਦੇ ਦੁਕਾਨਦਾਰਾਂ ਨੇ ਵੀ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਪਹਿਲ ਕਰਦਿਆਂ ਅਗਲੇ ਤਿੰਨ ਦਿਨਾਂ ਤੱਕ ਬਾਜ਼ਾਰ ਬੰਦ ਰੱਖਣ ਦਾ ਫੈਸਲਾ ਕੀਤਾ ਹੈ,ਪਰ ਖਾਣ-ਪੀਣ ਵਾਲੀਆਂ ਦੁਕਾਨਾਂ ਸਬਜ਼ੀਆਂ ਅਤੇ ਮੈਡੀਕਲ ਸਟੋਰ ਆਮ ਵਾਂਗ ਖੁੱਲ੍ਹਣਗੇ।