ਅਨਮੋਲ ਗਗਨ ਮਾਨ ਖਿਲਾਫ਼ SAD ਤੇ BSP ਦਾ ਜਬਰਦਸਤ ਪ੍ਰਦਰਸ਼ਨ - ਅਨਮੋਲ ਗਗਨ ਮੁਰਦਾਬਾਦ ਦੇ ਨਾਅਰੇ
🎬 Watch Now: Feature Video

ਜਲੰਧਰ: ਆਪ ਆਗੂ ਅਨਮੋਲ ਗਗਨ ਮਾਨ ਵੱਲੋਂ ਸੰਵਿਧਾਨ ਨੂੰ ਲੈਕੇ ਦਿੱਤੇ ਬਿਆਨ ਨੂੰ ਲੈਕੇ ਬਹੁਜਨ ਸਮਾਜ ਪਾਰਟੀ ਤੇ ਅਕਾਲੀ ਦਲ ਵਿੱਚ ਭਾਰੀ ਰੋਸ ਦੀ ਲਹਿਰ ਪਾਈ ਜਾ ਰਹੀ ਹੈ। ਇਸਦੇ ਰੋਸ ਵਜੋਂ ਜਲੰਧਰ ਦੇ ਸ੍ਰੀ ਗੁਰੂ ਰਵਿਦਾਸ ਚੌਕ ਤੋਂ ਲੈ ਕੇ ਅੰਬੇਦਕਰ ਚੌਕ ਤੱਕ ਸ਼੍ਰੋਮਣੀ ਅਕਾਲੀ ਦਲ ਤੇ ਬਹੁਜਨ ਸਮਾਜ ਪਾਰਟੀ ਵੱਲੋਂ ਇੱਕ ਭਾਰੀ ਰੋਸ ਮਾਰਚ ਕੱਢਿਆ ਗਿਆ । ਇਸ ਰੋਸ ਮਾਰਚ ਦੌਰਾਨ ਉਨ੍ਹਾਂ ਵੱਲੋਂ ਆਮ ਆਦਮੀ ਪਾਰਟੀ ਮੁਰਦਾਬਾਦ ਤੇ ਅਨਮੋਲ ਗਗਨ ਮੁਰਦਾਬਾਦ ਦੇ ਨਾਅਰੇ ਲਗਾਉਂਦਿਆਂ ਪ੍ਰਸ਼ਾਸਨ ਤੋਂ ਮੰਗ ਕੀਤੀ ਗਈ ਕਿ ਅਨਮੋਲ ਗਗਨ ਮਾਨ ‘ਤੇ ਬਣਦੀ ਕਾਰਵਾਈ ਕੀਤੀ ਜਾਵੇ । ਉਨ੍ਹਾਂ ਅਨਮੋਲ ਗਗਨ ਮਾਨ ਖਿਲਾਫ਼ ਪ੍ਰਸ਼ਾਸਨ ਤੋਂ ਦੇਸ਼ ਧ੍ਰੋਹ ਦਾ ਪਰਚਾ ਦਰਜ ਕਰਨ ਦੀ ਮੰਗ ਕੀਤੀ ਹੈ।