ਅਕਾਲੀ-ਭਾਜਪਾ ਵਫਦ ਨੇ ਗਵਰਨਰ ਨਾਲ ਕੀਤੀ ਮੁਲਾਕਾਤ - ਗੁਰਦਾਸਪੁਰ ਸਰਪੰਚ ਕਤਲ ਮਾਮਲਾ
🎬 Watch Now: Feature Video
ਪੰਜਾਬ ਦੇ ਮੌਜੂਦਾ ਹਾਲਾਤਾਂ ਨੂੰ ਲੈ ਕੇ ਅਕਾਲੀ ਦਲ ਪ੍ਰਧਾਨ ਸੁਖਬੀਰ ਬਾਦਲ ਅਤੇ ਬੀਜੇਪੀ ਪ੍ਰਧਾਨ ਸ਼ਵੇਤ ਮਲਿਕ ਗਵਰਨਰ ਹਾਊਸ ਪਹੁੰਚੇ। ਇਹ ਮੁਲਾਕਾਤ ਪੰਜਾਬ ਦੀ ਕਾਨੂੰਨ ਵਿਵਸਥਾ ਤੇ ਸੂਬਾ ਸਰਕਾਰ ਦੀ ਨੀਤੀਆਂ ਦੇ ਸੰਦਰਭ ਵਿੱਚ ਕੀਤੀ ਗਈ। ਅਕਾਲੀ ਦਲ ਅਤੇ ਭਾਜਪਾ ਦੇ ਵਫ਼ਦ ਦੀ ਅਗਵਾਈ ਸ਼ਵੇਤ ਮਲਿਕ ਅਤੇ ਸੁਖਬੀਰ ਬਾਦਲ ਨੇ ਕੀਤੀ। ਇਸ ਮੁਲਾਕਾਤ ਵਿੱਚ ਵਫ਼ਦ ਵੱਲੋਂ ਇੱਕ ਮੰਗ ਪੱਤਰ ਵੀ ਰਾਜਪਾਲ ਨੂੰ ਸੌਂਪਿਆ ਗਿਆ। ਮੁੱਖ ਤੌਰ 'ਤੇ ਪਿਛਲੇ ਦਿਨਾਂ ਵਿੱਚ ਗੁਰਦਾਸਪੁਰ ਸਰਪੰਚ ਕਤਲ ਮਾਮਲੇ ਵਿੱਚ ਸੂਬਾ ਸਰਕਾਰ ਨੇ ਢਿੱਲ ਦਿਖਾਈ ਹੈ। ਜ਼ਿਕਰਯੋਗ ਹੈ ਕਿ ਦਲਬੀਰ ਕਲਤ ਮਾਮਲੇ ਤੋਂ ਇਲਾਵਾ ਗੈਂਗਸਟਰਜ਼ ਦੀ ਸਥਿਤੀ ਨੂੰ ਲੈ ਕੇ ਪਹਿਲਾਂ ਵੀ ਅਕਾਲੀ ਦਲ ਮੁੱਦਿਆਂ ਨੂੰ ਚੁੱਕਦਾ ਆ ਰਿਹਾ ਹੈ, ਪਰ ਹੁਣ ਜੋ ਰਾਜਪਾਲ ਨਾਲ ਮਿਲ ਕੇ ਮਾਮਲੇ ਨੂੰ ਨਿਆਂ ਦਿਲਾਉਣ ਦੀ ਗੱਲ ਕਹੀ ਜਾ ਰਹੀ ਹੈ।