ਅਕਾਲੀ-ਭਾਜਪਾ ਵਰਕਰਾਂ ਨੇ ਸਰਕਾਰ ਵਿਰੁੱਧ ਡੀਸੀ ਨੂੰ ਸੌਂਪਿਆ ਮੰਗ ਪੱਤਰ - sad bjp protest amritsar
🎬 Watch Now: Feature Video
ਅੰਮ੍ਰਿਤਸਰ: ਅਕਾਲੀ-ਭਾਜਪਾ ਵਰਕਰਾਂ ਵੱਲੋਂ ਸੂਬੇ ਦੀ ਕਾਂਗਰਸ ਸਰਕਾਰ ਦੇ ਖ਼ਿਲਾਫ ਡਿਪਟੀ ਕਮਿਸ਼ਨਰ ਸ਼ਿਵ ਦੁਲਾਰ ਸਿੰਘ ਢਿੱਲੋਂ ਦੇ ਦਫ਼ਤਰ ਦੇ ਬਾਹਰ ਰੋਸ ਪ੍ਰਦਰਸ਼ਨ ਕਰਕੇ ਉਨ੍ਹਾਂ ਨੂੰ ਮੰਗ ਪੱਤਰ ਸੌਂਪਿਆ ਗਿਆ। ਉਨ੍ਹਾਂ ਮੰਗ ਕੀਤੀ ਕਿ ਪਿਛਲੇ 3 ਮਹੀਨੇ ਤੋਂ ਕੋਰੋਨਾ ਮਹਾਂਮਾਰੀ ਦੇ ਚਲਦੀਆਂ ਸੂਬਾ ਸਰਕਾਰ ਵੱਲੋਂ ਜੰਮ ਕੇ ਲੋਕਾਂ ਦਾ ਸ਼ੋਸ਼ਣ ਕੀਤਾ ਗਿਆ ਹੈ। ਇਸ ਮੰਗ ਪੱਤਰ ਵਿੱਚ ਨਕਲੀ ਬੀਜਾਂ ਦੇ ਘੁਟਾਲੇ, ਬਿਜਲੀ ਦੇ ਬਿੱਲ ਵਿੱਚ ਵਾਧਾ, ਗਰੀਬ ਪਰਿਵਾਰਾਂ ਨੂੰ ਰਾਸ਼ਨ ਵੰਡਨ ਵਿੱਚ ਘਪਲਾ ਅਤੇ ਨੀਲੇ ਕਾਰਡ ਕੱਟਣ ਦੇ ਦੋਸ਼ ਲਗਾਏ ਗਏ ਹਨ। ਉਨ੍ਹਾਂ ਲੌਕਡਾਊਨ ਦੇ ਚਲਦਿਆਂ ਬਿਜਲੀ ਪਾਣੀ ਦੇ ਬਿੱਲ ਮਾਫ ਕਰਨ ਸੰਬਧੀ ਮੰਗ ਕੀਤੀ।