ਬਠਿੰਡਾ ਤੋਂ ਉਮੀਦਵਾਰ ਸਰੂਪ ਚੰਦ ਸਿੰਗਲਾ ਨੇ ਭਰਿਆ ਨਾਮਜ਼ਦਗੀ ਪੱਤਰ - ਅਕਾਲੀ ਦਲ ਅਤੇ ਬਸਪਾ ਦੇ ਸਾਂਝੇ ਉਮੀਦਵਾਰ ਸਰੂਪ ਚੰਦ ਸਿੰਗਲਾ
🎬 Watch Now: Feature Video
ਬਠਿੰਡਾ: ਬਠਿੰਡਾ ਸ਼ਹਿਰੀ ਤੋਂ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਦੇ ਸਾਂਝੇ ਉਮੀਦਵਾਰ ਸਰੂਪ ਚੰਦ ਸਿੰਗਲਾ ਨੇ ਨਾਮਜ਼ਦਗੀ ਪੱਤਰ ਭਰਿਆ ਗਿਆ। ਇਸ ਮੌਕੇ ਉਨ੍ਹਾਂ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਕਾਂਗਰਸ ਵੱਲੋਂ ਫੈਲਾਏ ਗਏ ਭ੍ਰਿਸ਼ਟਾਚਾਰ ਦੇ ਖ਼ਿਲਾਫ਼ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਲ ਵਿੱਚ ਕੀਤੇ ਗਏ। ਵਿਕਾਸ ਕਾਰਜਾਂ ਨੂੰ ਦੇਖਦੇ ਹੋਏ ਲੋਕ ਸ਼੍ਰੋਮਣੀ ਅਕਾਲੀ ਦਲ ਨੂੰ ਵੋਟਾਂ ਪਾ ਕੇ ਮੁੜ ਪੰਜਾਬ ਵਿੱਚ ਸਰਕਾਰ ਬਣਾਉਣਗੇ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਸੱਤਾ ਵਿੱਚ ਰਹਿੰਦਿਆਂ ਹਰ ਵਰਗ ਦਾ ਖਿਆਲ ਰੱਖਿਆ ਗਿਆ ਸੀ। ਪਰ ਕਾਂਗਰਸ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਦਿੱਤੇ ਗਏ ਬੜ੍ਹਾਵੇ ਤੋਂ ਬਾਅਦ ਲੋਕ ਮੁੜ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਪੰਜਾਬ ਵਿੱਚ ਲੈ ਕੇ ਆਉਣਾ ਚਾਹੁੰਦੇ ਹਨ।
TAGGED:
candidate Sarup Chand Singla