ਸ਼ਹੀਦ ਹੋਏ ਪੰਜਾਬੀ ਜਵਾਨਾਂ ਦੇ ਪਰਿਵਾਰਾਂ ਨਾਲ ਅਕਾਲੀ ਦਲ ਨੇ ਜਤਾਈ ਹਮਦਰਦੀ - punjab soldiers killed
🎬 Watch Now: Feature Video
ਚੰਡੀਗੜ੍ਹ: ਪੂਰਬੀ ਲੱਦਾਖ ਦੀ ਗਲਵਾਨ ਘਾਟੀ ਵਿੱਚ ਸੋਮਵਾਰ ਦੀ ਰਾਤ ਨੂੰ ਭਾਰਤ ਅਤੇ ਚੀਨ ਦੀਆਂ ਫੌਜਾਂ ਦਰਮਿਆਨ ਹੋਈ ਝੜਪ ਵਿੱਚ ਪੰਜਾਬ ਦੇ ਚਾਰ ਸਪੂਤਾਂ ਨੇ ਸ਼ਹਾਦਤ ਦਾ ਜਾਮ ਪੀਤਾ ਹੈ। ਇਹ ਚਾਰੋ ਸ਼ਹੀਦ ਜਵਾਨ ਪੰਜਾਬ ਦੇ ਸੰਗਰੂਰ, ਗੁਰਦਾਸਪੁਰ, ਪਟਿਆਲਾ ਅਤੇ ਮਾਨਸਾ ਨਾਲ ਸਬੰਧਤ ਹਨ। ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਦਲਜੀਤ ਸਿੰਘ ਚੀਮਾ ਨੇ ਚੀਨ ਬਾਰਡਰ 'ਤੇ ਸ਼ਹੀਦ ਹੋਏ ਪੰਜਾਬ ਦੇ ਜਵਾਨਾਂ ਦੇ ਪਰਿਵਾਰਾਂ ਨਾਲ ਦੁੱਖ ਪ੍ਰਗਟਾਇਆ। ਇਸ ਦੇ ਨਾਲ ਹੀ ਉਨ੍ਹਾਂ ਜ਼ਖ਼ਮੀ ਹੋਏ ਸੈਨਿਕਾਂ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ। ਉੱਥੇ ਹੀ ਪੀੜਤ ਪਰਿਵਾਰਾਂ ਦੇ ਨਾਲ ਖੜ੍ਹੇ ਹੋਣ ਦੀ ਗੱਲ ਕਹੀ।