'ਰਾਜਪਾਲ ਕੋਲੋਂ ਵਾਰ-ਵਾਰ ਝੂਠ ਬੁਲਵਾਇਆ ਜਾਂਦੈ' - SAD MLA Harinderpal singh
🎬 Watch Now: Feature Video
ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੇ ਪਹਿਲੇ ਦਿਨ ਹੀ ਸਦਨ ਵਿੱਚ ਕਾਫ਼ੀ ਹੰਗਾਮਾ ਹੋਇਆ। ਇਸ ਮੌਕੇ ਅਕਾਲੀਆਂ ਤੇ ਆਮ ਆਦਮੀ ਪਾਰਟੀ ਨੇ ਬਿਜਲੀ ਦੇ ਮੁੱਦੇ ਨੂੰ ਲੈ ਕੇ ਕਾਂਗਰਸ ਖ਼ਿਲਾਫ਼ ਵਿਰੋਧ ਪ੍ਰਦਰਸ਼ਨ ਕੀਤਾ। ਇਸ ਦੇ ਨਾਲ ਹੀ ਈਟੀਵੀ ਭਾਰਤ ਨਾਲ ਮਹਿੰਗੀ ਬਿਜਲੀ ਦੇ ਮੁੱਦੇ ਨੂੰ ਲੈ ਕੇ ਅਕਾਲੀ ਦਲ ਦੇ ਸਨੌਰ ਤੋਂ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਨੇ ਗੱਲਬਾਤ ਕਰਦਿਆਂ ਕਾਂਗਰਸ ਸਰਕਾਰ ਖ਼ਿਲਾਫ਼ ਜੰਮ ਕੇ ਭੜਾਸ ਕੱਢੀ। ਉਨ੍ਹਾਂ ਕਿਹਾ ਕਿ ਅਕਾਲੀਆਂ ਵੇਲੇ ਬਿਜਲੀ ਕਾਫ਼ੀ ਸਸਤੀ ਸੀ ਤੇ ਹੁਣ ਲੋਕਾਂ ਨੂੰ ਕਈ ਤਰ੍ਹਾਂ ਦੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਪਰ ਕੈਪਟਨ ਸਰਕਾਰ ਆਪਣੇ ਸਾਰੇ ਵਾਅਦਿਆਂ ਤੋਂ ਮੁਕਰ ਗਈ ਹੈ। ਹਰਿੰਦਰਪਾਲ ਸਿੰਘ ਚੰਦੂਮਾਜਰਾ ਨੇ ਕਾਂਗਰਸ ਸਰਕਰਾ ਖ਼ਿਲਾਫ਼ ਹੋਰ ਕੀ ਕਿਹਾ, ਵੇਖੋ ਵੀਡੀਓ...