ਬਠਿੰਡਾ: ਤੇਲ ਦੀਆਂ ਕੀਮਤਾਂ 'ਚ ਵਾਧੇ ਖਿਲਾਫ਼ ਅਕਾਲੀ ਦਲ ਵੱਲੋਂ ਰੋਸ ਪ੍ਰਦਰਸ਼ਨ - Akali dal protest
🎬 Watch Now: Feature Video
ਬਠਿੰਡਾ: ਤੇਲ ਦੀਆਂ ਵਧੀਆਂ ਕੀਮਤਾਂ ਤੇ ਪੰਜਾਬ ਵਿੱਚ ਗਰੀਬ ਅਤੇ ਲੋੜਵੰਦ ਲੋਕਾਂ ਦੇ ਆਟਾ ਦਾਲ ਸਕੀਮ ਦੇ ਨੀਲੇ ਕਾਰਡ ਕੱਟਣ ਦੇ ਖਿਲਾਫ਼ ਸ਼੍ਰੋਮਣੀ ਅਕਾਲੀ ਦਲ ਵੱਲੋਂ ਕਾਂਗਰਸ ਸਰਕਾਰ ਖਿਲਾਫ਼ ਸੂਬਾ ਪੱਧਰੀ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਤਹਿਤ ਹਲਕਾ ਤਲਵੰਡੀ ਸਾਬੋ ਦੇ 60 ਪਿੰਡਾਂ 'ਚ ਅਕਾਲੀ ਵਰਕਰਾਂ ਨੇ ਸੂਬਾ ਸਰਕਾਰ ਦੇ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ। ਇਸ ਦੇ ਨਾਲ ਹੀ ਅਕਾਲੀ ਆਗੂਆਂ ਨੇ ਜਿੱਥੇ ਕੇਂਦਰ ਸਰਕਾਰ ਨੂੰ ਤੇਲ ਦੀਆਂ ਕੀਮਤਾਂ ਘਟਾਉਣ ਦੀ ਅਪੀਲ ਕੀਤੀ, ਉੱਥੇ ਹੀ ਪੰਜਾਬ ਸਰਕਾਰ ਨੂੰ ਵੀ ਤੇਲ 'ਤੇ ਟੈਕਸ ਘੱਟ ਕਰਨ ਤੇ ਨੀਲੇ ਕਾਰਡ ਬਹਾਲ ਕਰਨ ਦੀ ਮੰਗ ਕੀਤੀ। ਇਸ ਮੌਕੇ ਵਰਕਰਾਂ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਲੌਕਡਾਊਨ ਦੇ ਬਾਵਜੂਦ ਫੀਸਾਂ ਲੈਣ ਦੀ ਵੀ ਨਿੰਦਾ ਕੀਤੀ।