ਪਿੰਡ ਧਾਰੋਵਾਲੀ ’ਚ ਮਨਾਇਆ ਸਾਕਾ ਨਨਕਾਣਾ ਸ਼ਤਾਬਦੀ ਸਮਾਗਮ
🎬 Watch Now: Feature Video
ਗੁਰਦਾਸਪੁਰ: ਪੰਜਾਬ ਦੇ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਪਿੰਡ ਧਾਰੋਵਾਲੀ ਵਿਖੇ ਅੱਜ ਨਨਕਾਣਾ ਸਾਕਾ ਦੀ ਪਹਿਲੀ ਸ਼ਤਾਬਦੀ ਦਿਹਾੜੇ ਮੌਕੇ ਇਕ ਧਾਰਮਿਕ ਸਮਾਗਮ ਕਰਵਾਇਆ। ਇਸ ਮੌਕੇ ਉਨ੍ਹਾਂ ਕਿਹਾ ਕਿ ਸ਼ਹੀਦ ਭਾਈ ਲਕਸ਼ਮਣ ਸਿੰਘ ਅਤੇ ਨਨਕਾਣਾ ਸਾਕਾ ਦੇ ਸ਼ਹੀਦ ਸਿੱਖਾਂ ਦੀ ਯਾਦ ਨੂੰ ਸਮਰਪਿਤ ਹਰ ਸਾਲ ਉਨ੍ਹਾਂ ਵੱਲੋਂ ਧਾਰਮਿਕ ਸਮਾਗਮ ਕਰਵਾਇਆ ਜਾਂਦਾ ਹੈ ਅਤੇ ਇਸ ਵਾਰ ਵੀ ਸੰਤ ਸਮਾਜ ਅਤੇ ਪਿੰਡ ਦੇ ਲੋਕਾਂ ਵਲੋਂ ਸ਼ਤਾਬਦੀ ਮਨਾਈ ਜਾ ਰਹੀ ਹੈ। ਇਸ ਦੇ ਨਾਲ ਹੀ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ’ਤੇ ਸਵਾਲ ਚੁੱਕਦੇ ਕਿਹਾ ਕਿ ਸ਼੍ਰੋਮਣੀ ਕਮੇਟੀ ਨੂੰ 100 ਸਾਲ ਬਾਅਦ ਇਸ ਸਾਕੇ ਨੂੰ ਯਾਦ ਕੀਤਾ ਜਾ ਰਿਹਾ ਹੈ।