ਖੇਤੀ ਕਾਨੂੰਨਾਂ ਦੇ ਵਿਰੋਧ 'ਚ ਸੰਯੁਕਤ ਕਿਸਾਨ ਮੋਰਚੇ ਵੱਲੋਂ 18 ਫਰਵਰੀ ਨੂੰ ਰੇਲਾਂ ਰੋਕਣ ਦਾ ਐਲਾਨ - ਕੈਂਡਲ ਮਾਰਚ,ਟੋਲ ਪਾਲਜ਼ੇ ਫ੍ਰੀ ਕਰਨ ਦੇ ਪ੍ਰੋਗਰਾਮ
🎬 Watch Now: Feature Video
ਫ਼ਰੀਦਕੋਟ:ਦਿੱਲੀ 'ਚ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਸੰਘਰਸ਼ ਕਰ ਰਹੇ ਸੰਯੁਕਤ ਕਿਸਾਨ ਮੋਰਚੇ ਵੱਲੋਂ 18 ਫਰਵਰੀ ਨੂੰ ਪੂਰੇ ਦੇਸ਼ 'ਚ ਰੇਲਗੱਡੀਆਂ ਰੋਕਣ ਦਾ ਐਲਾਨ ਕੀਤਾ ਗਿਆ ਹੈ। ਇਸ ਦੇ ਚਲਦਿਆਂ ਫ਼ਰੀਦਕੋਟ 'ਚ ਵੀ 18 ਫਰਵਰੀ ਨੂੰ ਫ਼ਰੀਦਕੋਟ ਤੇ ਜੈਤੋ ਰੇਲਵੇ ਸਟੇਸ਼ਨ 'ਤੇ ਰੇਲਾਂ ਰੋਕਣ ਦਾ ਪ੍ਰੋਗਰਾਮ ਰੱਖਿਆ ਗਿਆ ਹੈ। ਇਸ ਬਾਰੇ ਦੱਸਦੇ ਹੋਏ ਕਿਸਾਨ ਆਗੂ ਰਾਜਬੀਰ ਸਿੰਘ ਗਿੱਲ ਨੇ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਵੱਲੋਂ ਕੈਂਡਲ ਮਾਰਚ , ਟੋਲ ਪਾਲਜ਼ੇ ਫ੍ਰੀ ਕਰਨ ਤੇ ਰੇਲਾਂ ਰੋਕਣ ਦੇ ਪ੍ਰੋਗਰਾਮ ਉਲੀਕੇ ਗਏ ਹਨ। ਰੇਲਗੱਡੀਆਂ ਰੋਕਣ ਦਾ ਸਮਾਂ ਦੁਪਹਿਰ 12 ਵਜੇ ਤੋਂ 3 ਵਜੇ ਤੱਕ ਰੱਖਿਆ ਗਿਆ ਹੈ। ਇਸ ਦੌਰਾਨ ਐਮਰਜੈਂਸੀ ਸੇਵਾਵਾ ਜਾਰੀ ਰਹਿਣਗੀਆਂ। ਕਿਸਾਨ ਆਗੂਆਂ ਨੇ ਖੇਤੀ ਕਾਨੂੰਨ ਰੱਦ ਕੀਤੇ ਜਾਣ ਤੱਕ ਕਿਸਾਨੀ ਸੰਘਰਸ਼ ਜਾਰੀ ਰੱਖਣ ਦੀ ਗੱਲ ਆਖੀ।