'ਸਰਕਾਰ ਕਿਸਾਨਾਂ ਨੂੰ ਉਠਾਉਣ ਲਈ ਬਣਾ ਰਹੀ ਕੋਰੋਨਾ ਦਾ ਬਹਾਨਾ' - ਕਿਸਾਨਾਂ ਨੂੰ ਉਠਾਉਣ ਲਈ
🎬 Watch Now: Feature Video
ਮਾਨਸਾ : ਤਿੰਨ ਖੇਤੀਬਾੜੀ ਕਾਨੂੰਨਾਂ ਖਿਲਾਫ ਇੱਕ ਪਾਸੇ ਦਿੱਲੀ ਬਾਰਡਰ ’ਤੇ ਸੰਘਰਸ਼ ਕੀਤਾ ਜਾ ਰਿਹਾ ਹੈ। ਦੂਜੇ ਪਾਸੇ ਜ਼ਿਲ੍ਹੇ ’ਚ ਸੰਯੁਕਤ ਕਿਸਾਨ ਮੋਰਚੇ ਵੱਲੋਂ ਰੇਲਵੇ ਸਟੇਸ਼ਨ ਵਿਖੇ ਧਰਨਾ ਲਗਾਤਾਰ ਜਾਰੀ ਹੈ। ਇਸ ਮੌਕੇ ਕਿਸਾਨ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਲਿਆਂਦੇ ਤਿੰਨ ਖੇਤੀਬਾੜੀ ਕਾਨੂੰਨਾਂ ਦਾ ਵਿਰੋਧ ਉਹ ਲਗਾਤਾਰ ਕਰਦੇ ਰਹਿਣਗੇ। ਜਦੋ ਤੱਕ ਕੇਂਦਰ ਸਰਕਾਰ ਇਨ੍ਹਾਂ ਤਿੰਨ ਕਾਨੂੰਨਾਂ ਨੂੰ ਰੱਦ ਨਹੀਂ ਕਰ ਦਿੰਦੀ ਉਨ੍ਹਾਂ ਦਾ ਸੰਘਰਸ਼ ਇਸੇ ਤਰ੍ਹਾਂ ਹੀ ਚਲਦਾ ਰਹੇਗਾ। ਕਿਸਾਨ ਆਗੂਆਂ ਦਾ ਇਹ ਵੀ ਕਹਿਣਾ ਹੈ ਕਿ ਸਰਕਾਰ ਕੋਰੋਨਾ ਦਾ ਬਹਾਨਾ ਬਣਾ ਕੇ ਕਿਸਾਨਾਂ ਨੂੰ ਉੱਥੋ ਉਠਾਉਣ ਦੀ ਕੋਸ਼ਿਸ਼ ਕਰ ਰਹੀ ਹੈ ਜਿਸ ਚ ਉਹ ਕਦੇ ਵੀ ਸਫਲ ਨਹੀਂ ਹੋ ਪਾਉਣਗੇ।