ਤੀਜੇ ਪਾਤਸ਼ਾਹ ਸ੍ਰੀ ਗੁਰੂ ਅਮਰਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿੱਚ ਕੀਤੀ ਗਈ ਦੀਪਮਾਲਾ - Sachkhan Sri Harimandir Sahib
🎬 Watch Now: Feature Video
ਅੰਮ੍ਰਿਤਸਰ : ਤੀਜੇ ਪਾਤਸ਼ਾਹ ਸ੍ਰੀ ਗੁਰੂ ਅਮਰਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦੀਪਮਾਲਾ ਕੀਤੀ ਗਈ। ਸਿੱਖ ਸੰਗਤ ਵੱਲੋਂ ਪਵਿੱਤਰ ਸਰੋਵਰ ਦੇ ਕੰਢਿਆਂ ਉੱਪਰ ਦੀਵੇ ਬਾਲ ਕੇ ਖੁਸ਼ੀ ਦਾ ਇਜ਼ਹਾਰ ਕੀਤਾ ਗਿਆ ਤੇ ਸਰਬਤ ਦੇ ਭਲੇ ਲਈ ਅਰਦਾਸ ਕੀਤੀ ਗਈ। ਤੀਜੇ ਪਾਤਸ਼ਾਹ ਦੇ ਪ੍ਰਕਾਸ਼ ਪੁਰਬ ਮੁੱਖ ਤੌਰ 'ਤੇ ਬਾਸਰਕੇ ਜ਼ਿਲ੍ਹਾ ਅੰਮ੍ਰਿਤਸਰ ਵਿਖੇ ਬਣਾਇਆ ਜਾਂਦਾ ਹੈ। ਪਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਾਰੇ ਹੀ ਗੁਰੂ ਸਾਹਿਬਾਨਾਂ ਦੇ ਪ੍ਰਕਾਸ਼ ਪੁਰਬ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼ਰਧਾ ਤੇ ਭਾਵਨਾ ਨਾਲ ਮਨਾਏ ਜਾਂਦੇ ਹਨ। ਕਰਫ਼ਿਊ ਦੇ ਚਲਦੇ ਘੱਟ ਗਿਣਤੀ 'ਚ ਹੀ ਸੰਗਤਾਂ ਇੱਥੇ ਪੁਜੀਆਂ।
Last Updated : May 6, 2020, 8:59 PM IST