ਨੌਵੀਂ ਪਾਤਸ਼ਾਹੀ ਦੇ 400 ਸਾਲਾਂ ਪ੍ਰਕਾਸ਼ ਪੁਰਬ 'ਤੇ ਦਰਬਾਰ ਸਾਹਿਬ 'ਚ ਨਤਮਸਤਕ ਹੋਈ ਸੰਗਤ - 400th Prakash Purab of Ninth Patshahi
🎬 Watch Now: Feature Video
ਅੰਮ੍ਰਿਤਸਰ: ਹਿੰਦ ਦੀ ਚਾਦਰ ਸਿੱਖਾਂ ਦੇ ਨੌਵੇਂ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਅੱਜ 400 ਸਾਲਾਂ ਪ੍ਰਕਾਸ਼ ਪੁਰਬ ਹੈ ਇਸ ਪ੍ਰਕਾਸ਼ ਪੁਰਬ ਨੂੰ ਸੰਗਤ ਬਹੁਤ ਉਤਸ਼ਾਹ ਤੇ ਸ਼ਰਧਾ ਨਾਲ ਮਨਾ ਰਹੀ ਹੈ। ਇਸ ਮੌਕੇ ਸੰਗਤ ਸ੍ਰੀ ਦਰਬਾਰ ਸਾਹਿਬ ਵਿੱਚ ਨਤਮਸਤਕ ਹੋਈ ਹੈ। ਕੋਰੋਨਾ ਲਾਗ ਕਾਰਨ ਸੰਗਤ ਬਹੁਤ ਹੀ ਘੱਟ ਆਮਦ ਵਿੱਚ ਦਰਬਾਰ ਵਿੱਚ ਹਾਜ਼ਰ ਹੋਈ ਹੈ। ਦਰਬਾਰ ਵਿੱਚ ਨਤਮਸਤਕ ਹੋਏ ਸ਼ਰਧਾਲੂ ਨੇ ਕਿਹਾ ਕਿ ਸਿੱਖ ਕੌਮ ਪਹਿਲੀ ਵਾਰ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 400 ਸਾਲਾਂ ਪ੍ਰਕਾਸ਼ ਪੁਰਬ ਮਨਾ ਰਿਹਾ ਹੈ। ਸਿੱਖ ਕੌਮ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਪਹਿਲੀਂ ਤਿੰਨ ਸ਼ਤਾਬਦੀਆਂ ਨਹੀਂ ਮਨਾ ਸਕਿਆ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਇਸ ਦਿਹਾੜੇ ਉੱਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਹੈ।