ਦੀਵਾਲੀ ਦੇ ਤਿਉਹਾਰ ਮੌਕੇ ਸੰਗਤਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋ ਰਹੀਆਂ ਨੇ ਨਤਮਸਤਕ - ਦੀਵਾਲੀ ਦਾ ਤਿਉਹਾਰ
🎬 Watch Now: Feature Video
ਅੰਮ੍ਰਿਤਸਰ: ਦੀਵਾਲੀ ਦਾ ਤਿਉਹਾਰ ਸਿੱਖ ਸੰਗਤ 'ਚ ਬੰਦੀ ਛੋੜ ਦਿਵਸ ਵਜੋਂ ਮਨਾਇਆ ਜਾਂਦਾ ਹੈ, ਇਸ ਦਿਨ ਸਿੱਖਾਂ ਦੇ ਛੇਵੇਂ ਗੁਰੂ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਨੇ ਗਵਾਲੀਅਰ ਦੇ ਕਿਲ੍ਹੇ ਤੋਂ 52 ਰਾਜਿਆਂ ਨੂੰ ਛੁਡਵਾਇਆ ਸੀ, ਜਿਸ ਕਰਕੇ ਸਿੱਖ ਕੌਮ ਵਿੱਚ ਇਹ ਦਿਨ ਬੰਦੀ ਛੋੜ ਦਿਵਸ ਵਜੋਂ ਮਨਾਇਆ ਜਾਂਦਾ ਹੈ। ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਮੱਥਾ ਟੇਕਿਆ ਅਤੇ ਇਸ਼ਨਾਨ ਕੀਤਾ। ਇਸ ਮੌਕੇ ਸੰਗਤਾਂ ਦਾ ਕਹਿਣਾ ਹੈ ਕਿ ਉਹ ਭਾਗਾਂ ਵਾਲੇ ਹਨ, ਕਿ ਅਸੀਂ ਵੱਡੇ ਤਿਉਹਾਰ ਦੀ ਸ਼ੁਰੂਆਤ ਵਾਹਿਗੁਰੂ ਦੇ ਘਰ ਮੱਥਾ ਟੇਕ ਕੇ ਕਰ ਰਹੇ ਹਾਂ ਅਤੇ ਸਾਨੂੰ ਅੱਜ ਵਾਹਿਗੁਰੂ ਦੇ ਘਰ ਅਸ਼ੀਰਵਾਦ ਲੈਣ ਦਾ ਮੌਕਾ ਮਿਲਿਆ।