ਗੁਰੂ ਨਾਨਕ ਗੁਰਪੁਰਬ 2021: ਪ੍ਰਕਾਸ਼ ਪੁਰਬ ਨੂੰ ਲੈ ਕੇ ਸੁਲਤਾਨਪੁਰ ਲੋਧੀ ’ਚ ਲੱਗੀਆਂ ਰੌਣਕਾਂ - Prakash Purab
🎬 Watch Now: Feature Video
ਕਪੂਰਥਲਾ: ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਬਾਬੇ ਨਾਨਕ ਦੀ ਧਰਤੀ ਸੁਲਤਾਨਪੁਰ ਲੋਧੀ (Sultanpur Lodhi) ਚ ਰੌਣਕਾਂ ਲੱਗਣੀਆਂ ਸ਼ੁਰੂ ਹੋ ਗਈਆਂ ਹਨ। ਸ਼ਰਧਾਲੂ ਸ੍ਰੀ ਗੁਰੂ ਨਾਨਕ ਦੇਵ ਜੀ (Guru Nanak Dev Ji) ਦਾ 552ਵਾਂ ਪ੍ਰਕਾਸ਼ ਪੁਰਬ (552nd Prakash Purab) ਮਨਾਉਣ ਦੇ ਲਈ ਪਵਿੱਤਰ ਧਰਤੀ ਸੁਲਤਾਨਪੁਰ ਲੋਧੀ (Sultanpur Lodhi) ਵਿਖੇ ਪਹੁੰਚਣੇ ਸ਼ੁਰੂ ਹੋ ਗਏ ਹਨ। ਇਸਦੇ ਚੱਲਦੇ ਹੀ 17 ਤੋਂ 19 ਨਵੰਬਰ ਤੱਕ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵਿਸ਼ਾਲ ਧਾਰਮਿਕ ਸਮਾਗਮ ਕਰਵਾਏ ਜਾ ਰਹੇ ਹਨ ਜਿਸਦੇ ਸੰਗਤ ਦੀ ਸਹੂਲਤ ਦੇ ਲਈ ਐਸਜੀਪੀਸੀ (SGPC) ਦੇ ਵੱਲੋਂ ਖਾਸ ਪ੍ਰਬੰਧ ਵੀ ਕੀਤੇ ਜਾ ਰਹੇ ਹਨ ਤਾਂ ਕਿ ਸੰਗਤ ਨੂੰ ਕਿਸੇ ਵੀ ਤਰ੍ਹਾਂ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ। ਪ੍ਰਕਾਸ਼ ਪੁਰਬ ਮਨਾਉਣ ਨੂੰ ਲੈ ਕੇ ਸੰਗਤ ਦੇ ਵਿੱਚ ਵੀ ਭਾਰੀ ਉਤਸ਼ਾਹ ਵੇਖਣ ਨੂੰ ਮਿਲ ਰਿਹਾ ਹੈ।