ਸੰਗਰੂਰ ਵਪਾਰ ਮੰਡਲ ਨੇ ਚੀਨ ਦੇ ਰਾਸ਼ਟਰਪਤੀ ਦਾ ਫੂਕਿਆ ਪੁਤਲਾ - india china faceoff
🎬 Watch Now: Feature Video
ਸੰਗਰੂਰ: ਲੱਦਾਖ ਵਿਖੇ ਗਲਵਾਨ ਘਾਟੀ 'ਚ ਭਾਰਤ ਅਤੇ ਚੀਨੀ ਫੌਜਾਂ ਵਿੱਚਕਾਰ ਹੋਈ ਝੜਪ ਵਿੱਚ ਸ਼ਹੀਦ ਹੋਏ ਭਾਰਤੀ ਜਵਾਨਾਂ ਨੂੰ ਲੈ ਕੇ ਪੂਰਾ ਦੇਸ਼ ਗੁੱਸੇ ਵਿੱਚ ਹੈ। ਲੋਕ ਆਪਣਾ ਗੁੱਸਾ ਚੀਨ ਦੇ ਸਮਾਨ ਦਾ ਬਹਿਸ਼ਕਾਰ ਕਰਕੇ ਨਿਕਾਲ ਰਹੇ ਹਨ। ਉੱਥੇ ਹੀ ਸੰਗਰੂਰ ਦੇ ਵਪਾਰ ਮੰਡਲ ਨੇ ਲੋਕਾਂ ਨੂੰ ਚੀਨੀ ਸਾਮਾਨ ਦਾ ਬਾਇਕਾਟ ਕਰਨ ਦੀ ਅਪੀਲ ਕੀਤੀ ਹੈ। ਇਸ ਦੌਰਾਨ ਉਨ੍ਹਾਂ ਨੇ ਚੀਨ ਦੇ ਰਾਸ਼ਟਰਪਤੀ ਦਾ ਪੁਤਲਾ ਫੂਕ ਕੇ ਆਪਣਾ ਰੋਸ ਜਾਹਿਰ ਕੀਤਾ।