ਕਰਫਿਊ ਦੌਰਾਨ ਸੰਗਰੂਰ ਪੁਲਿਸ ਵੱਲੋਂ ਲੋਕਾਂ ਨੂੰ ਘਰ 'ਚ ਰਹਿਣ ਦੀ ਅਪੀਲ - ਪੰਜਾਬ 'ਚ ਕਰਫਿਊ
🎬 Watch Now: Feature Video
ਪੰਜਾਬ ਸਰਕਾਰ ਵੱਲੋਂ ਕਰਫਿਊ ਲਗਾਏ ਜਾਣ ਤੋਂ ਬਾਅਦ ਸੰਗਰੂਰ ਪੁਲਿਸ ਨੇ ਲੋਕਾਂ ਲਈ ਸਖ਼ਤ ਹਿਦਾਇਤਾਂ ਜਾਰੀ ਕਰ ਦਿੱਤੀਆਂ ਹਨ। ਪੁਲਿਸ ਵੱਲੋਂ ਲਗਾਤਾਰ ਸ਼ਹਿਰ 'ਚ ਪੈਟਰੋਲਿੰਗ ਕੀਤੀ ਜਾ ਰਹੀ ਹੈ ਅਤੇ ਲੋਕਾਂ ਨੂੰ ਘਰਾਂ ਅੰਦਰ ਹੀ ਰਹਿਣ ਦੀ ਅਪੀਲ ਕੀਤੀ ਜਾ ਰਹੀ ਹੈ। ਇਸ ਦੀ ਜਾਣਕਾਰੀ ਡੀਐਸਪੀ ਸਤਪਾਲ ਸ਼ਰਮਾ ਨੇ ਦਿੱਤੀ ਹੈ। ਉਨ੍ਹਾਂ ਕਿਹਾ ਕਿ ਕਰਫਿਊ ਦੌਰਾਨ ਬਾਹਰ ਘੁੰਮਣ ਵਾਲੇ ਲੋਕਾਂ ਦੇ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਸ ਦੌਰਾਨ ਮਹਿਜ ਸਰਕਾਰੀ ਤੇ ਗੈਰ ਸਰਕਾਰੀ ਹਸਪਤਾਲ ਹੀ ਖੋਲ੍ਹੇ ਜਾਣਗੇ। ਕਰਫਿਊ ਦੌਰਾਨ ਜ਼ਰੂਰੀ ਕੰਮਾਂ ਲਈ ਕਰਫਿਊ ਪਾਸ ਦਿੱਤੇ ਜਾਣਗੇ।