ਕੋਵਿਡ-19: ਮੰਡੀ ਗੋਬਿੰਦਗੜ੍ਹ 'ਚ ਸੈਨੀਟਾਈਜ਼ਰ ਦਾ ਕੀਤਾ ਗਿਆ ਛਿੜਕਾਅ - covid-19
🎬 Watch Now: Feature Video
ਕੋਰੋਨਾ ਵਾਇਰਸ ਦੇ ਮੱਦੇਨਜ਼ਰ ਸ੍ਰੀ ਫਤਿਹਗੜ ਸਾਹਿਬ ਵਿੱਚ ਧਾਰਾ 144 ਲਾਗੂ ਕਰ ਦਿੱਤੀ ਗਈ ਹੈ ਜਿਸ ਤਹਿਤ ਕਿਸੇ ਵੀ ਥਾਂ ਉੱਤੇ 4 ਲੋਕਾਂ ਤੋਂ ਜ਼ਿਆਦਾ ਦੀ ਭੀੜ ਇਕੱਠੀ ਹੋਣ ਉੱਤੇ ਸਾਫ਼ ਮਨਾਹੀ ਹੈ। ਜੇਕਰ ਕਿਤੇ ਵੀ 4 ਤੋਂ ਜ਼ਿਆਦਾ ਵਿਅਕਤੀ ਪਾਏ ਜਾਂਦੇ ਹਨ ਤਾਂ ਉਨ੍ਹਾਂ ਉੱਤੇ ਕਾਨੂੰਨੀ ਕਾਰਵਾਈ ਕਰਨ ਦੇ ਵੀ ਆਦੇਸ਼ ਦਿੱਤੇ ਗਏ ਹਨ। ਉੱਥੇ ਹੀ ਮੰਡੀ ਗੋਬਿੰਦਗੜ ਵਿੱਚ ਨਗਰ ਕੌਂਸਲ ਵੱਲੋਂ ਨਾਇਬ ਤਹਿਸੀਲਦਾਰ ਦੀ ਅਗਵਾਈ ਵਿੱਚ ਪੂਰੇ ਸ਼ਹਿਰ ਵਿੱਚ ਅਨਾਉਸਮੈਂਟ ਕਰਵਾਈ ਗਈ। ਇਸ ਵਿੱਚ ਲੋਕਾਂ ਨੂੰ ਘਰਾਂ ਵਿੱਚ ਹੀ ਰਹਿਣ ਦੀ ਸਲਾਹ ਦਿੱਤੀ ਗਈ ਤੇ ਜ਼ਰੂਰਤ ਪੈਣ ਉੱਤੇ ਹੀ ਬਾਹਰ ਨਿਕਲਣ ਦੇ ਲਈ ਕਿਹਾ ਗਿਆ। ਇਸ ਤੋਂ ਇਲਾਵਾ ਮੰਡੀ ਗੋਬਿੰਦਗੜ ਦੇ ਨਗਰ ਕੌਂਸਲ ਵੱਲੋਂ ਘਰਾਂ, ਗਲੀਆਂ ਤੇ ਬਾਜ਼ਾਰਾਂ ਵਿੱਚ ਸੈਨਿਟਾਈਜ਼ਰ ਦਾ ਛਿੜਕਾਅ ਵੀ ਕਰਵਾਇਆ ਗਿਆ। ਇਸ ਸਬੰਧੀ ਨਾਇਬ ਤਹਿਸੀਲਦਾਰ ਹਰਮਿੰਦਰ ਸਿੰਘ ਅਤੇ ਸੈਨੇਟਰੀ ਇੰਸਪੈਕਟਰ ਸੰਦੀਪ ਸ਼ਰਮਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਕੋਰੋਨਾ ਨੂੰ ਲੈ ਕੇ ਜਿੱਥੇ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ, ਉਥੇ ਹੀ ਸ਼ਹਿਰ ਵਿੱਚ ਸੈਨੀਟਾਈਜ਼ਰ ਦਾ ਛਿੜਕਾਅ ਕੀਤਾ ਗਿਆ ਹੈ।