ਸੰਜੇ ਵਰਮਾ ਨੂੰ ਬਣਾਇਆ ਗਿਆ ਰੂਪਨਗਰ ਨਗਰ ਕੌਂਸਲ ਦਾ ਪ੍ਰਧਾਨ - ਮਿਉਂਸਪਲ ਕੌਂਸਲਰ ਦਾ ਪ੍ਰਧਾਨ
🎬 Watch Now: Feature Video
ਸੰਜੇ ਵਰਮਾ ਨੂੰ ਮਿਉਂਸਪਲ ਕੌਂਸਲਰ ਦਾ ਪ੍ਰਧਾਨ ਬਣਾਇਆ ਗਿਆ। ਜਿਸ ਤੋਂ ਬਾਅਦ ਉਨ੍ਹਾਂ ਨੇ ਆਪਣਾ ਅਹੁਦਾ ਵੀ ਸੰਭਾਲ ਲਿਆ। ਦੱਸ ਦਈਏ ਕਿ ਇਸ ਦੌਰਾਨ ਪੰਜਾਬ ਯੂਥ ਪ੍ਰਧਾਨ ਕਾਂਗਰਸ ਦੇ ਬਰਿੰਦਰ ਢਿੱਲੋਂ ਵੀ ਮੌਜੂਦ ਰਹੇ। ਇਸ ਮੌਕੇ ਨਗਰ ਕੌਂਸਲ ਦੇ ਕਾਰਜਸਾਧਕ ਅਫਸਰ ਭਜਨ ਚੰਦ ਵੱਲੋਂ ਸਰਕਾਰੀ ਫਾਇਲ ਦੇ ਨਵ ਨਿਯੁਕਤ ਪ੍ਰਧਾਨ ਦੇ ਦਸਤਖਤ ਵੀ ਕਰਵਾਏ ਗਏ। ਪ੍ਰਧਾਨ ਸੰਜੇ ਵਰਮਾ ਨੇ ਕਿਹਾ ਕਿ ਉਹ ਸਾਰੇ ਕੌਂਸਲਰਾਂ ਨੂੰ ਨਾਲ ਲੈ ਕੇ ਰੂਪਨਗਰ ਸ਼ਹਿਰ ਦੇ ਵਿਕਾਸ ਕਰਵਾਉਣ ਲਈ ਤਿਆਰ ਰਹਿਣਗੇ। ਇਸ ਮੌਕੇ ਬਰਿੰਦਰ ਢਿੱਲੋਂ ਪੰਜਾਬ ਯੂਥ ਕਾਂਗਰਸ ਪ੍ਰਧਾਨ ਨੇ ਕਿਹਾ ਕਿ ਰੂਪਨਗਰ ਦੇ ਵਿਕਾਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।