ਸੰਯੁਕਤ ਮੋਰਚੇ ਨੇ ਕੈਂਡਲ ਮਾਰਚ ਕੱਢ ਪੁਲਵਾਮਾ ਦੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ - ਕੈਂਡਲ ਮਾਰਚ
🎬 Watch Now: Feature Video
ਮਾਨਸਾ: ਪੁਲਵਾਮਾ ਵਿੱਚ 14 ਫਰਵਰੀ ਨੂੰ ਹੋਏ ਅੱਤਵਾਦੀ ਹਮਲੇ ਵਿੱਚ ਸ਼ਹੀਦ ਹੋਏ ਦੇਸ਼ ਦੇ 44 ਸਪੂਤਾਂ ਨੂੰ ਕੈਂਡਲ ਮਾਰਚ ਕੱਢ ਕੇ ਸੰਯੁਕਤ ਕਿਸਾਨ ਮੋਰਚੇ ਨੇ ਸ਼ਰਧਾਂਜਲੀ ਭੇਟ ਕੀਤੀ। ਕਿਸਾਨਾਂ ਨੇ ਕੇਂਦਰ ਸਰਕਾਰ ਖ਼ਿਲਾਫ਼ ਰੋਸ ਜਤਾਉਂਦੇ ਹੋਏ ਨਾਅਰੇਬਾਜ਼ੀ ਕੀਤੀ। ਕਿਸਾਨ ਆਗੂਆਂ ਨੇ ਕਿਹਾ ਕਿ ਮੋਦੀ ਸਰਕਾਰ ਵਿੱਚ ਨਾ ਤਾਂ ਦੇਸ਼ ਦਾ ਜਵਾਨ ਸੁਰੱਖਿਅਤ ਹੈ ਤੇ ਨਾ ਹੀ ਦੇਸ਼ ਦਾ ਕਿਸਾਨ। ਉਨ੍ਹਾਂ ਕਿਹਾ ਕਿ ਦੇਸ਼ ਦੇ ਜਵਾਨ ਦੇਸ਼ ਦੀਆ ਸਰਹੱਦਾਂ 'ਤੇ ਦੇਸ਼ ਦੀ ਰਾਖੀ ਕਰ ਰਹੇ ਹਨ ਤੇ ਦੇਸ਼ ਦੇ ਕਿਸਾਨ ਦੇਸ਼ ਦੀ ਰਾਜਧਾਨੀ ਦੀਆ ਹੱਦਾਂ 'ਤੇ ਆਪਣੇ ਹੱਕਾਂ ਦੀ ਲੜਾਈ ਲੜ ਰਹੇ ਹਨ। ਉਨ੍ਹਾਂ ਕਿਹਾ ਕਿ ਦੇਸ਼ ਦੀ ਮੋਦੀ ਹਕੂਮਤ ਨੂੰ ਨਾ ਜਵਾਨ ਦੀ ਕਦਰ ਹੈ , ਨਾ ਦੇਸ਼ ਦੇ ਕਿਸਾਨ ਦੀ। ਮੋਦੀ ਹਕੂਮਤ ਨੂੰ ਸਿਰਫ਼ ਕਾਰਪੋਰੇਟ ਘਰਾਣਿਆਂ ਦੀ ਸੰਪਤੀ ਵਿੱਚ ਬੇਹਿਤਾਸ਼ਾ ਵਾਅਦਾ ਕਰਨ ਦੀ ਚਿੰਤਾ ਹੈ।