'ਗੁਰਦਾਸ ਮਾਨ ਨੇ ਖੇਤਰੀ ਭਾਸ਼ਾਵਾਂ ਦੀ ਤੌਹੀਨ ਕੀਤੀ'
🎬 Watch Now: Feature Video
ਪੰਜਾਬੀ ਪੂਰੀ ਦੁਨੀਆਂ ਵਿੱਚ ਵਸਦੇ ਹਨ ਅਤੇ ਦੇਸ਼ ਦਾ ਵੀ ਕੋਈ ਕੋਨਾ ਐਸਾ ਨਹੀਂ ਜਿੱਥੇ ਪੰਜਾਬੀ ਨਾ ਵੱਸਦੇ ਹੋਣ। ਜੇ ਗੱਲ ਕਰੀਏ ਪੰਜਾਬੀ ਭਾਸ਼ਾ ਦੀ ਤਾਂ ਨਵੀਂ ਪੀੜ੍ਹੀ ਇਸ ਤੋਂ ਦੂਰ ਹੁੰਦੀ ਜਾ ਰਹੀ ਹੈ ਜਿਸ ਨੂੰ ਲੈ ਵੱਖ-ਵੱਖ ਸਮਾਜਿਕ ਸੰਸਥਾਵਾਂ ਇਸ ਦੀ ਸੰਭਾਲ ਲਈ ਕੰਮ ਕਰ ਰਹੀਆਂ ਨੇ ਅਤੇ ਕਈ ਤਰੀਕਿਆਂ ਨਾਲ ਅੱਜ ਦੀ ਪੀੜ੍ਹੀ ਨੂੰ ਪੰਜਾਬੀ ਲਈ ਪ੍ਰੇਰਿਤ ਕਰ ਰਹੀਆਂ ਹਨ। ਦੂਜੇ ਪਾਸੇ ਆਪਣੀ ਗਾਇਕੀ ਨਾਲ ਇੰਨੇ ਸਾਲ ਮਾਂ ਬੋਲੀ ਨੂੰ ਦੁਨੀਆਂ ਦੇ ਵੱਖ-ਵੱਖ ਕੋਨਿਆਂ 'ਚ ਪਹੁੰਚਾਉਣ ਵਾਲੇ ਪੰਜਾਬੀ ਗਾਇਕ ਗੁਰਦਾਸ ਮਾਨ ਆਪਣੇ ਬਿਆਨਾਂ ਕਾਰਨ ਵਿਵਾਦਾਂ ਦਾ ਸ਼ਿਕਾਰ ਹੋ ਰਹੇ ਹਨ। ਇਸ ਵਿਵਾਦ ਬਾਰੇ ਉੱਘੇ ਪੱਤਰਕਾਰ ਅਤੇ ਰੋਜ਼ਾਨਾ ਅਜੀਤ ਦੇ ਸੰਪਾਦਕ ਸਤਨਾਮ ਮਾਣਕ ਦਾ ਕੀ ਕਹਿਣਾ ਹੈ, ਆਓ ਜਾਣਦੇ ਹਾਂ।