ਸੰਯੁਕਤ ਮੋਰਚੇ ਨੇ ਧਰਨੇ 'ਤੇ ਮਨਾਈ ਰਵਿਦਾਸ ਜੰਯਤੀ - ਕਿਸਾਨ ਅੰਦੋਲਨ
🎬 Watch Now: Feature Video
ਮਾਨਸਾ:ਕੇਂਦਰ ਸਰਕਾਰ ਵੱਲੋਂ ਬਣਾਏ ਖੇਤੀ ਕਾਨੂੰਨਾਂ ਦੇ ਵਿਰੋਧ 'ਚ ਧਰਨੇ ਪ੍ਰਦਰਸ਼ਨ ਲਗਾਤਾਰ ਜਾਰੀ ਹਨ। ਮਾਨਸਾ ਰੇਲਵੇ ਪਾਰਕ ਧਰਨੇ ਉੱਤੇ ਬੈਠੇ ਕਿਸਾਨਾਂ ਦਾ ਕਹਿਣਾ ਹੈ ਕਿ ਕੇਂਦਰ ਸਰਕਾਰ ਲਗਾਤਾਰ ਕਿਸਾਨਾਂ ਨੂੰ ਪਰੇਸ਼ਾਨ ਕਰਨ ਲਈ ਕੋਝੀਆਂ ਚਾਲਾਂ ਚੱਲ ਰਹੀ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਭੜਕਾਉਣ ਲਈ ਸਰਕਾਰ ਵੱਲੋਂ ਗ਼ਲਤ ਬਿਆਨਬਾਜ਼ੀ ਕੀਤੀ ਜਾ ਰਹੀ ਹੈ। ਕਿਸਾਨਾਂ ਨੇ ਖੇਤੀ ਕਾਨੂੰਨ ਰੱਦ ਹੋਣ ਤੱਕ ਸੰਘਰਸ਼ ਜਾਰੀ ਰੱਖਣ ਦੀ ਗੱਲ ਆਖੀ। ਉਨ੍ਹਾਂ ਧਰਨੇ 'ਤੇ ਹੀ ਰਵਿਦਾਸ ਜੰਯਤੀ ਤੇ ਆਜ਼ਾਦ ਚੰਦਰਸ਼ੇਖਰ ਦਾ ਸ਼ਹੀਦੀ ਦਿਹਾੜਾ ਮਨਾਇਆ।