ਐੱਸਸੀ ਵਿਦਿਆਰਥਣਾਂ ਨੇ ਲਾਇਆ ਡੀਸੀ ਦਫ਼ਤਰ ਅੱਗੇ ਧਰਨਾ - ਆਲ ਇੰਡੀਆ ਸਟੂਡੈਂਟਸ ਐਸੋਸੀਏਸ਼ਨ
🎬 Watch Now: Feature Video
ਮਾਨਸਾ: ਆਲ ਇੰਡੀਆ ਸਟੂਡੈਂਟਸ ਐਸੋਸੀਏਸ਼ਨ (ਆਇਸਾ) ਦੀ ਅਗਵਾਈ ਵਿੱਚ ਮਾਨਸਾ ’ਚ ਡੀਸੀ ਦਫ਼ਤਰ ਅੱਗੇ ਪ੍ਰਦਰਸ਼ਨ ਕੀਤਾ ਗਿਆ। ਇਹ ਪ੍ਰਦਰਸ਼ਨ ਕਾਲਜ ਵੱਲੋਂ ਐੱਸ.ਸੀ. ਵਿਦਿਆਰਥੀਆਂ ਤੋਂ ਜਬਰੀ ਵਜ਼ੀਫ਼ਾ ਰਾਸ਼ੀ ਵਸੂਲਣ ਲਈ ਤੰਗ ਪਰੇਸ਼ਾਨ ਕਰਨ ਦੇ ਖਿਲਾਫ਼ ਕੀਤਾ ਗਿਆ। ਆਇਸਾ ਦੇ ਸੂਬਾ ਪ੍ਰਦੀਪ ਗੁਰੂ ਅਤੇ ਜ਼ਿਲ੍ਹਾ ਪ੍ਰਧਾਨ ਗੁਰਵਿੰਦਰ ਨੰਦਗੜ੍ਹ ਨੇ ਕਿਹਾ ਕਿ ਕਾਲਜਾਂ ਵੱਲੋਂ ਐੱਸ.ਸੀ ਵਿਦਿਆਰਥੀਆਂ ਨਾਲ ਕੀਤੀ ਜਾ ਰਹੀ ਧੱਕੇਸ਼ਾਹੀ ਬਰਦਾਸ਼ਿਤ ਨਹੀਂ ਕੀਤੀ ਜਾਵੇ। ਉਹਨਾਂ ਕਿਹਾ ਕਿ ਜਦੋਂ ਤੱਕ ਸਾਡੀਆਂ ਮੰਗਾ ਪੂਰੀਆਂ ਨਹੀਂ ਕੀਤੀਆਂ ਜਾਂਦੀਆਂ ਓਦੋਂ ਤੱਕ ਸੰਘਰਸ਼ ਜਾਰੀ ਰਹੇਗਾ।