ਵਜ਼ੀਫ਼ਾ ਘੁਟਾਲਾ: ਭਾਜਪਾ ਐਸਸੀ ਮੋਰਚਾ ਪੰਜਾਬ ਨੇ ਕਾਂਗਰਸ ਸਰਕਾਰ ਵਿਰੁੱਧ ਕੀਤਾ ਪ੍ਰਦਰਸ਼ਨ - ਜ਼ੀਰਕਪੁਰ
🎬 Watch Now: Feature Video
ਜ਼ੀਰਕਪੁਰ: ਪੋਸਟ ਮੈਟ੍ਰਿਕ ਵਜ਼ੀਫ਼ਾ ਘੁਟਾਲੇ ਨੂੰ ਲੈ ਕੇ ਸ਼ਨੀਵਾਰ ਭਾਜਪਾ ਐਸਸੀ ਮੋਰਚਾ ਦੀ ਅਗਵਾਈ ਹੇਠ ਜ਼ੀਰਕਪੁਰ ਵਿਖੇ ਭਾਜਪਾ ਵਰਕਰਾਂ ਨੇ ਰੋਸ ਪ੍ਰਦਰਸ਼ਨ ਕੀਤਾ। ਭਾਜਪਾ ਆਗੂਆਂ ਕੇਵਲ ਕ੍ਰਿਸ਼ਨ ਮੀਤ ਪ੍ਰਧਾਨ ਐਸਸੀ ਮੋਰਚਾ, ਸੁਸ਼ੀਲ ਰਾਣਾ ਪ੍ਰਧਾਨ ਭਾਜਪਾ ਜ਼ੀਰਕਪੁਰ ਅਤੇ ਯੁਵਾ ਮੋਰਚਾ ਦੇ ਪ੍ਰਧਾਨ ਸ਼ਸ਼ਾਂਕ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਘੁਟਾਲੇ ਦੇ ਕਥਿਤ ਦੋਸ਼ੀ ਸਾਧੂ ਸਿੰਘ ਧਰਮਸੋਤ ਵਿਰੁੱਧ ਕਾਰਵਾਈ ਤਾਂ ਕੀ ਕਰਨੀ ਸੀ ਸਗੋਂ ਉਲਟਾ ਆਪਣੇ ਅਧਿਕਾਰੀਆਂ ਵੱਲੋਂ ਕਲੀਨ ਚਿੱਟ ਦਿਵਾ ਦਿੱਤੀ ਹੈ। ਉਨ੍ਹਾਂ ਮੰਗ ਕੀਤੀ ਕਿ ਵਜ਼ੀਫ਼ਾ ਘੁਟਾਲੇ ਦਾ ਪੈਸਾ ਸਰਕਾਰੀ ਖ਼ਜ਼ਾਨੇ ਵਿੱਚ ਵਾਪਿਸ ਪਾਇਆ ਜਾਵੇ ਅਤੇ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਮੰਤਰੀ ਪਦ ਤੋਂ ਹਟਾਇਆ ਜਾਵੇ।