ਵਜ਼ੀਫਾ ਘੁਟਾਲਾ ਮਾਮਲਾ: ਸੁਖਬੀਰ ਬਾਦਲ ਨੇ ਕੈਪਟਨ ਅਮਰਿੰਦਰ ਨੂੰ ਦਿੱਤੀ ਨਸੀਹਤ - Scholarship Scam
🎬 Watch Now: Feature Video
ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 'ਤੇ ਜੰਮ ਕੇ ਨਿਸ਼ਾਨ ਸਾਧੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਨੇ ਪੰਜਾਬ ਦੇ ਲੱਖਾਂ SC ਵਿਦਿਆਰਥੀਆਂ ਦਾ ਭਵਿੱਖ ਰੋਲ ਦਿੱਤਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਤੋਂ ਵਿਦਿਆਰਥੀਆਂ ਲਈ ਆਏ ਕਰੋੜਾਂ ਰੁਪਏ ਕਾਂਗਰਸ ਦੇ ਮੰਤਰੀ ਆਪ ਛੱਕ ਗਏ ਹਨ। ਸੁਖਬੀਰ ਨੇ ਕਿਹਾ ਕਿ ਸੱਚ ਸਾਹਮਣੇ ਆ ਚੁੱਕਾ ਹੈ। ਉਨ੍ਹਾਂ ਕਿਹਾ ਕਿ ਜੇ ਮੁੱਖ ਮੰਤਰੀ ਸੱਚਮੁੱਚ ਇਸ ਮਾਮਲੇ ਦੀ ਸਹੀ ਤੇ ਨਿਰਪੱਖ ਜਾਂਚ ਦੇ ਹੱਕ 'ਚ ਹਨ ਤਾਂ ਇਹ ਜਾਂਚ ਸੀਬੀਆਈ ਜਾਂ ਹਾਈ ਕੋਰਟ ਦੀ ਨਿਗਰਾਨੀ ਹੇਠ ਕਰਵਾਈ ਜਾਣੀ ਚਾਹੀਦੀ ਹੈ।
Last Updated : Sep 10, 2020, 4:45 PM IST