ਬਠਿੰਡਾ ਸਕੂਲ ਬੱਸ ਡਰਾਈਵਰਾਂ ਦੀ ਜ਼ਿਲ੍ਹਾ ਪ੍ਰਸ਼ਾਸਨ ਨੂੰ ਚੇਤਾਵਨੀ - ਬਠਿੰਡਾ ਖ਼ਬਰ
🎬 Watch Now: Feature Video
ਬੀਤੇ ਦਿਨੀਂ ਸੰਗਰੂਰ ਦੇ ਲੌਂਗੋਵਾਲ ਵਿੱਚ ਵਾਪਰੇ ਸਕੂਲ ਵੈਨ ਹਾਦਸੇ ਤੋਂ ਬਾਅਦ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਪ੍ਰਸ਼ਾਸਨ ਵੱਲੋਂ ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਸਕੂਲ ਬੱਸਾਂ ਦੀ ਅਣਗਹਿਲੀਆਂ ਚੈੱਕ ਕਰਨ ਦੇ ਲਈ ਸਖ਼ਤਾਈ ਵਧਾ ਦਿੱਤੀ ਗਈ ਹੈ, ਜਿਸ ਨੂੰ ਲੈ ਕੇ ਬਠਿੰਡਾ ਦੇ ਰੋਜ਼ਗਾਰਡਨ ਵਿੱਚ ਜ਼ਿਲ੍ਹੇ ਦੀ ਸਕੂਲ ਬੱਸ ਡਰਾਈਵਰ ਯੂਨੀਅਨ ਵੱਲੋਂ ਬੈਠਕ ਕੀਤੀ ਗਈ। ਬਠਿੰਡਾ ਜ਼ਿਲ੍ਹੇ ਦੇ ਸਕੂਲ ਬੱਸ ਡਰਾਈਵਰਾਂ ਵੱਲੋਂ ਕੀਤੀ ਗਈ ਬੈਠਕ ਦੀ ਅਗਵਾਈ ਕਰ ਰਹੇ ਪ੍ਰਧਾਨ ਗੁਰਪ੍ਰੀਤ ਸਿੰਘ ਸਰਾਂ ਨੇ ਦੱਸਿਆ ਕਿ ਜ਼ਿਲ੍ਹੇ ਦੇ ਸਕੂਲ ਬੱਸ ਦੇ ਡਰਾਈਵਰਾਂ ਨੂੰ ਬਹੁਤ ਜ਼ਿਆਦਾ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪਹਿਲਾਂ ਟ੍ਰਾਂਸਪੋਰਟ ਵਿਭਾਗ ਦੀਆਂ ਸਮੱਸਿਆਵਾਂ ਸੀ ਜਿਸ ਤੋਂ ਬਾਅਦ ਹੁਣ ਜੋ ਲੌਂਗੋਵਾਲ ਵਿੱਚ ਸਕੂਲ ਵੈਨ 'ਚ ਵਾਪਰੇ ਹਾਦਸੇ ਦੌਰਾਨ ਬੱਚਿਆਂ ਦੀ ਮੌਤ ਹੋਈ, ਜਿਸ ਕਾਰਨ ਪ੍ਰਸ਼ਾਸਨ ਵੱਲੋਂ ਸਮੁੱਚੇ ਪੰਜਾਬ ਵਿੱਚ ਹੀ ਸਕੂਲ ਬੱਸ ਡਰਾਈਵਰਾਂ ਨੂੰ ਨਾਜਾਇਜ਼ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ।