ਕੋਰੋਨਾ ਸੰਕਟ ਵਿਚਾਲੇ ਖੁੱਲ੍ਹੇ ਸਕੂਲ, ਪ੍ਰਸ਼ਾਸਨ ਨੇ ਕੀਤੇ ਪੁਖ਼ਤਾ ਪ੍ਰਬੰਧ
🎬 Watch Now: Feature Video
ਜਲੰਧਰ: ਕੋਰੋਨਾ ਮਹਾਂਮਾਰੀ ਕਾਰਨ ਬੰਦ ਪਏ ਸਰਕਾਰੀ ਸਕੂਲ ਸੱਤ ਮਹੀਨੇ ਬਾਅਦ ਮੁੜ ਤੋਂ ਖੋਲ੍ਹੇ ਗਏ ਹਨ। ਜਲੰਧਰ ਨਹਿਰੂ ਗਾਰਡਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ 'ਚ ਬੱਚਿਆਂ ਦੇ ਸਕੂਲ ਅੰਦਰ ਆਉਣ ਤੋਂ ਬਾਅਦ ਪਹਿਲਾਂ ਉਨ੍ਹਾਂ ਦੀ ਸਕੈਨਿੰਗ ਕੀਤੀ ਜਾ ਰਹੀ ਹੈ ਉਸ ਤੋਂ ਬਾਅਦ ਸੈਨੇਟਾਈਜ਼ ਕਰਕੇ ਉਨ੍ਹਾਂ ਨੂੰ ਕਲਾਸਾਂ 'ਚ ਭੇਜਿਆ ਜਾਂਦਾ ਹੈ। ਸਕੂਲ ਪ੍ਰਸ਼ਾਸਨ ਵੱਲੋਂ ਕਲਾਸ 'ਚ ਵੀ ਬੱਚਿਆਂ ਦੇ ਬੈਠਣ ਦਾ ਖਾਸ ਪ੍ਰਬੰਧ ਕੀਤਾ ਜਾ ਰਿਹਾ ਹੈ। ਨਹਿਰੂ ਗਾਰਡਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੀ ਪ੍ਰਿੰਸੀਪਲ ਗੁਰਵਿੰਦਰ ਕੌਰ ਦਾ ਕਹਿਣਾ ਹੈ ਕਿ ਕੋਵਿੰਡ ਕਾਰਨ ਉਨ੍ਹਾਂ ਵੱਲੋਂ ਬੱਚਿਆਂ ਦੀ ਸੁਰੱਖਿਆ ਨੂੰ ਲੈ ਕੇ ਸਖ਼ਤੀ ਨਾਲ ਪਾਲਣ ਕਰਵਾਇਆ ਜਾ ਰਿਹਾ ਹੈ। ਜਿਹੜੇ ਮਾਪੇ ਅਜੇ ਵੀ ਸਕੂਲ 'ਚ ਬੱਚੇ ਭੇਜਣ ਤੋਂ ਡਰ ਰਹੇ ਹਨ, ਉਨ੍ਹਾਂ ਬੱਚਿਆਂ ਲਈ ਆਨਲਾਈਨ ਪੜ੍ਹਾਈ ਜਾਰੀ ਰੱਖੀ ਜਾਵੇਗੀ।