ਜਦੋਂ ਤੱਕ ਕੋਰੋਨਾ ਖ਼ਤਮ ਨਹੀਂ ਹੁੰਦਾ ਸਕੂਲ ਨਹੀਂ ਖੁੱਲ੍ਹਣਗੇ: ਵਿਜੇਇੰਦਰ ਸਿੰਗਲਾ - cabinet minister
🎬 Watch Now: Feature Video
ਸੰਗਰੂਰ: ਲੋਕ ਨਿਰਮਾਣ ਅਤੇ ਸਿੱਖਿਆ ਮੰਤਰੀ ਵਿਜੇਇੰਦਰ ਸਿੰਗਲਾ ਭਵਾਨੀਗੜ੍ਹ ਦੇ ਦਰਜਨਾਂ ਪਿੰਡਾਂ ਵਿੱਚ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਣ ਦੌਰਾਨ ਸਪੱਸ਼ਟ ਕੀਤਾ ਹੈ ਕਿ ਜਦੋਂ ਤੱਕ ਕੋਰੋਨਾ ਮਹਾਮਾਰੀ ਖ਼ਤਮ ਨਹੀਂ ਹੋ ਜਾਂਦੀ ਉਦੋਂ ਤੱਕ ਸਕੂਲ ਖੋਲ੍ਹਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ। ਦੌਰੇ ਦੌਰਾਨ ਕੈਬਨਿਟ ਮੰਤਰੀ ਵਿਜੇਇੰਦਰਾ ਸਿੰਗਲਾ ਨੇ ਕਿਹਾ ਕਿ ਸੜਕਾਂ ਦੇ ਨਿਰਮਾਣ ਅਤੇ ਸਕੂਲਾਂ ਵਿੱਚ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਪਿੰਡ ਵਿਚ ਛਾਪਿਆਂ ਦੀ ਉਸਾਰੀ ਅਤੇ ਸਫਾਈ ਪੂਰੀ ਤਰ੍ਹਾਂ ਤੇਜ਼ੀ ਨਾਲ ਕਰ ਦਿੱਤੀ ਗਈ ਹੈ। ਇਸਤੋਂ ਇਲਾਵਾ ਸਿਹਤ ਵਿਭਾਗ ਵੱਲੋਂ ਵੀ ਨੇੜਿਓਂ ਨਜ਼ਰ ਰੱਖੀ ਜਾ ਰਹੀ ਹੈ ਤਾਂ ਜੋ ਲੋਕਾਂ ਨੂੰ ਸਮੇਂ ਸਿਰ ਸਿਹਤ ਸਹੂਲਤਾਂ ਮਿਲ ਸਕਣ।