ਹੁਸ਼ਿਆਰਪੁਰ ਵਿੱਚ ਡਿਊਟੀ ਕਰ ਰਹੇ ਪੁਲਿਸ ਮੁਲਾਜ਼ਮਾਂ ਦੀ ਕੀਤੀ ਗਈ ਸਕਰੀਨਿੰਗ - ਕੋਵਿਡ-19
🎬 Watch Now: Feature Video
ਹੁਸ਼ਿਆਰਪੁਰ: ਕੋਰੋਨਾ ਵਾਇਰਸ ਦੇ ਚੱਲਦਿਆਂ ਲਗਾਏ ਗਏ ਕਰਫਿਊ ਦੌਰਾਨ ਬੀਤੀ ਰਾਤ ਵੱਖ-ਵੱਖ ਚੌਕਾਂ ਤੇ ਥਾਣਿਆਂ 'ਚ ਡਿਊਟੀ ਨਿਭਾਉਣ ਵਾਲੇ ਪੁਲਿਸ ਅਧਿਕਾਰੀਆਂ ਤੇ ਕਰਮਚਾਰੀਆਂ ਦੀ ਪੁਲਿਸ ਲਾਈਨ ਵਿਖੇ ਤਾਇਨਾਤ ਡਾ.ਲਖਵੀਰ ਸਿੰਘ ਵੱਲੋਂ ਜਾਂਚ ਕੀਤੀ ਗਈ। ਇਸ ਦੌਰਾਨ ਡਾ. ਲਖਵੀਰ ਸਿੰਘ ਨੇ ਡਿਊਟੀ 'ਤੇ ਤਾਇਨਾਤ ਮੁਲਾਜ਼ਮਾਂ ਨੂੰ ਕੋਰੋਨਾ ਵਾਇਰਸ ਦੇ ਲੱਛਣਾਂ ਤੇ ਬਚਾਅ ਸਬੰਧੀ ਜਾਣਕਾਰੀ ਦਿੰਦਿਆਂ ਕਿਹਾ ਕਿ ਕੋਰੋਨਾ ਵਾਇਰਸ ਤੋਂ ਬਚਣ ਲਈ ਸਮਾਜਿਕ ਦੂਰੀ ਦੇ ਨਾਲ-ਨਾਲ ਸਰਕਾਰ ਤੇ ਸਿਹਤ ਵਿਭਾਗ ਵੱਲੋਂ ਜਾਰੀ ਕੀਤੀਆਂ ਗਈਆਂ ਹਿਦਾਇਤਾਂ ਦੀ ਚੰਗੀ ਤਰ੍ਹਾਂ ਪਾਲਣਾ ਕਰਨ ਦੀ ਲੋੜ ਹੈ।