ਗਣਤੰਤਰ ਦਿਵਸ ਮੌਕੇ ਸੁਰੱਖਿਆ ਦੇ ਮੱਦੇਨਜ਼ਰ ਅੰਮ੍ਰਿਤਸਰ ਪੁਲਿਸ ਵੱਲੋਂ ਚੈਕਿੰਗ ਮੁਹਿੰਮ ਜਾਰੀ - ਗਣਤੰਤਰ ਦਿਵਸ
🎬 Watch Now: Feature Video

ਗਣਤੰਤਰ ਦਿਵਸ ਮੌਕੇ ਸੁਰੱਖਿਆ ਦੇ ਮੱਦੇਨਜ਼ਰ ਅੰਮ੍ਰਿਤਸਰ ਪੁਲਿਸ ਵੱਲੋਂ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾ ਰਹੀ ਹੈ। ਪੰਜਾਬ ਪੁਲਿਸ ਵੱਲੋਂ ਐਂਟੀ ਸਬ-ਪੁਲਿਸ ਤੇ ਹੋਰਨਾ ਸੁਰੱਖਿਆ ਬਲਾਂ ਨਾਲ ਮਿਲ ਕੇ ਸ਼ਹਿਰ ਦੇ ਰੇਲਵੇ ਸਟੇਸ਼ਨ, ਬੱਸ ਸਟੈਂਡ, ਧਾਰਮਿਕ ਥਾਵਾਂ 'ਤੇ ਹੋਰਨਾਂ ਜਨਤਕ ਥਾਵਾਂ 'ਤੇ ਵਿਸ਼ੇਸ਼ ਚੈਕਿੰਗ ਕੀਤੀ ਜਾ ਰਹੀ ਹੈ। ਇਸ ਬਾਰੇ ਪੁਲਿਸ ਅਧਿਕਾਰੀ ਨੇ ਪਲਵਿੰਦਰ ਸਿੰਘ ਸੰਧੂ ਨੇ ਦੱਸਿਆ ਪੁਲਿਸ ਟੀਮ ਵੱਲੋਂ ਜਨਤਕ ਥਾਵਾਂ 'ਤੇ ਸੁਰੱਖਿਆ ਦੇ ਪ੍ਰਬੰਧ ਪੁਖ਼ਤਾ ਕੀਤੇ ਗਏ ਹਨ। ਪੁਲਿਸ ਟੀਮ ਵੱਲੋਂ ਰੇਲਵੇ ਸਟੇਸ਼ਨ, ਬੱਸ ਸਟੈਂਡ ਆਦਿ ਤੇ ਆਉਣ ਜਾਣ ਵਾਲੇ ਯਾਤਰੀਆਂ 'ਤੇ ਨਜ਼ਰ ਰੱਖੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਵਾਹਨਾਂ ਦੀ ਜਾਂਚ ਵੀ ਕੀਤੀ ਜਾ ਰਹੀ ਹੈ। ਸ਼ਹਿਰ ਦੇ ਬੱਸ ਸਟੈਂਡ, ਰੇਲਵੇ ਸਟੇਸ਼ਨ, ਮੰਦਰ ਗੁਰਦੁਆਰਾ, ਮਾਲ, ਹੋਟਲ ਅਤੇ ਸਿਨੇਮਾ ਹਾਲ ਵਿਖੇ ਪੁਲਿਸ ਵੱਲੋਂ ਵੱਖ-ਵੱਖ ਪੁਲਿਸ ਟੀਮਾਂ ਬਣਾ ਕੇ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਕਿਸੇ ਵੀ ਤਰ੍ਹਾਂ ਦੀ ਅਣਸੁਖਾਵੀਂ ਘਟਨਾ ਤੋਂ ਬਚਾਅ ਕੀਤਾ ਜਾ ਸਕੇ। ਉਨ੍ਹਾਂ ਦੱਸਿਆ ਕਿ ਇਸ ਦੇ ਲਈ ਭਾਰੀ ਗਿਣਤੀ ਸੁਰੱਖਿਆ ਬਲ ਦੇ ਜਵਾਨਾਂ ਨੂੰ ਤਾਇਨਾਤ ਕੀਤਾ ਗਿਆ ਹੈ।