ਸਿੱਧੂ ਮੂਸੇਵਾਲੇ ਨੇ 34 ਪਰਿਵਾਰਾਂ ਨੂੰ ਨਵੇਂ ਘਰ ਬਣਾਉਣ ਦੇ ਲਈ ਦਿੱਤੇ ਸੈਕਸ਼ਨ ਲੈਟਰ - ਗਾਇਕ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ
🎬 Watch Now: Feature Video
ਮਾਨਸਾ: ਗ਼ਰੀਬ ਪਰਿਵਾਰਾਂ ਨੂੰ ਨਵੇਂ ਘਰ ਬਣਾਉਣ ਦੇ ਲਈ ਮੂਸੇ ਵਾਲਾ ਵਿਖੇ ਕਾਂਗਰਸੀ ਆਗੂ ਗਾਇਕ ਸਿੱਧੂ ਮੂਸੇਵਾਲਾ ਵੱਲੋਂ 17 ਪਿੰਡਾਂ ਦੇ 34 ਪਰਿਵਾਰਾਂ ਨੂੰ ਸੈਕਸ਼ਨ ਲੈਟਰ ਦਿੱਤੇ ਗਏ। ਪੰਜਾਬ ਸਰਕਾਰ ਵੱਲੋਂ ਗਰੀਬ ਪਰਿਵਾਰਾਂ ਨੂੰ ਨਵੇਂ ਘਰ ਬਣਾਉਣ ਦੇ ਲਈ ਦਿੱਤੀ ਜਾ ਰਹੀ ਸਹੂਲਤ ਦੇ ਤਹਿਤ ਮੂਸਾ ਪਿੰਡ ਵਿਖੇ ਕਾਂਗਰਸੀ ਆਗੂ ਅਤੇ ਗਾਇਕ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਵੱਲੋਂ ਸੈਕਸ਼ਨ ਲੈਟਰ ਦਿੱਤੇ ਗਏ। ਸ਼ੁਭਦੀਪ ਸਿੰਘ ਸਿੱਧੂ ਮੂਸੇ ਵਾਲਾ ਨੇ ਕਿਹਾ ਕਿ ਸਰਕਾਰ ਦੀ ਸਕੀਮ ਦੇ ਤਹਿਤ ਗਰੀਬ ਪਰਿਵਾਰਾਂ ਨੂੰ ਨਵੇਂ ਘਰ ਬਣਾਉਣ ਦੇ ਲਈ 17 ਪਿੰਡਾਂ ਦੇ 34 ਪਰਿਵਾਰਾਂ ਨੂੰ ਡੇਢ-ਡੇਢ ਲੱਖ ਰੁਪਏ ਸੈਕਸ਼ਨ ਲੈਟਰ ਦਿੱਤੇ ਗਏ ਹਨ ਅਤੇ ਜਲਦ ਹੀ ਰਹਿੰਦੇ ਹੋਰ ਪਰਿਵਾਰਾਂ ਨੂੰ ਵੀ ਸਰਕਾਰ ਦੀ ਇਸ ਸਕੀਮ ਦਾ ਲਾਭ ਮਿਲੇਗਾ।