ਨੌਜਵਾਨਾਂ ਨੂੰ ਰੁਜ਼ਗਾਰ ਦੇ ਅਵਸਰ ਪ੍ਰਦਾਨ ਕਰਨ ਲਈ ਲਾਇਆ 'ਸਵੈ-ਰੁਜ਼ਗਾਰ ਮੇਲਾ' - ਸਵੈ-ਰੁਜ਼ਗਾਰ
🎬 Watch Now: Feature Video

ਮਾਨਸਾ: 'ਘਰ-ਘਰ ਰੁਜ਼ਗਾਰ' ਮਿਸ਼ਨ ਤਹਿਤ ਪੰਜਾਬ ਸਰਕਾਰ ਵੱਲੋਂ ਸਵੈ-ਰੁਜ਼ਗਾਰ ਮੇਲੇ ਦਾ ਆਯੋਜਨ ਕੀਤਾ ਗਿਆ। ਇਸ ਮੇਲੇ ਦੌਰਾਨ ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਲੋੜਵੰਦ ਨੌਜਵਾਨਾਂ ਨੂੰ ਆਪਣਾ ਕਾਰੋਬਾਰ ਸ਼ੁਰੂ ਕਰਨ ਲਈ ਬੈਂਕਾਂ ਵੱਲੋਂ ਕਰਜ਼ਾ ਦੇਣ ਦਾ ਪ੍ਰਬੰਧ ਕੀਤਾ ਗਿਆ। ਜਿੱਥੇ ਕਈ ਸਰਕਾਰੀ ਤੇ ਨਿੱਜੀ ਬੈਂਕਾਂ ਨੇ ਵੀ ਸ਼ਮੂਲੀਅਤ ਕੀਤੀ, ਇਸ ਮੌਕੇ ਬੈਕਾਂ ਦੇ ਨੁਮਾਇੰਦਿਆਂ ਵੱਲੋਂ ਜ਼ਰੂਰਤਮੰਦ ਲੋਕਾਂ ਨੂੰ ਵੱਖ-ਵੱਖ ਯੋਜਨਾਵਾਂ ਤਹਿਤ ਰੁਜ਼ਗਾਰ ਸ਼ੁਰੂ ਕਰਨ ਸਬੰਧੀ ਮੰਨਜ਼ੂਰੀ-ਪੱਤਰ ਸੌਂਪੇ ਗਏ। ਇਸ ਮੌਕੇ ਸਵੈ-ਰੁਜ਼ਗਾਰ ਯੋਜਨਾ ਤਹਿਤ ਕਰਜ਼ਾ ਪ੍ਰਾਪਤ ਕਰਨ ਵਾਲੇ ਨੌਜਵਾਨਾਂ ਨੇ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਹੁਣ ਉਹ ਸਰਕਾਰ ਦੁਆਰਾ ਦਿੱਤੀ ਗਈ ਆਰਥਿਕ ਮਦਦ ਰਾਹੀਂ ਆਪਣੇ ਪੈਰਾਂ ’ਤੇ ਖੜ੍ਹੇ ਹੋ ਸਕਣ ’ਚ ਕਾਮਯਾਬ ਹੋਣਗੇ।