ਸਵੱਛ ਭਾਰਤ ਮੁਹਿੰਮ ਤਹਿਤ ਮਹਿਲਾ ਕਾਲਜ 'ਚ ਕਰਵਾਇਆ ਗਿਆ ਸੈਮੀਨਾਰ - ਇੰਡੀਅਨ ਇਨਫ਼ਾਰਮੇਸ਼ਨ ਸਰਵਿਸਜ਼
🎬 Watch Now: Feature Video
ਬਰਨਾਲਾ : ਦੇਸ਼ ਨੂੰ ਸਾਫ਼ ਸੁਥਰਾ ਬਣਾਈ ਰੱਖਣ ਲਈ ਦੇਸ਼ ਦੇ ਪ੍ਰਧਾਨ ਮੰਤਰੀ ਵੱਲੋਂ ਚਲਾਈ ਗਈ ਸਵੱਛ ਭਾਰਤ ਮੁਹਿੰਮ ਦੇ ਤਹਿਤ ਅੱਜ ਬਰਨਾਲਾ ਦੇ ਇੱਕ ਨਿੱਜੀ ਮਹਿਲਾ ਕਾਲਜ 'ਚ ਸੱਵਛ ਭਾਰਤ ਸੈਮੀਨਾਰ ਕਰਵਾਇਆ ਗਿਆ। ਇਸ ਮੌਕੇ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਤੇਜ਼ ਪ੍ਰਤਾਪ ਸਿੰਘ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਇੰਡੀਅਨ ਇਨਫ਼ਾਰਮੇਸ਼ਨ ਸਰਵਿਸਜ਼ ਇੰਚਾਰਜ ਗੁਰਮੀਤ ਸਿੰਘ ਵੱਲੋਂ ਵਿਦਿਆਰਥੀਆਂ ਨੂੰ ਸਵੱਛ ਭਾਰਤ ਮਿਸ਼ਨ ਅਤੇ ਵਾਤਾਵਰਣ ਨੂੰ ਸਾਫ਼ ਸੁਥਰਾ ਰੱਖਣ ਅਤੇ ਪਲਾਸਟਿਕ ਦੀ ਵਰਤੋਂ ਨਾ ਕਰਨ ਲਈ ਪ੍ਰੇਰਤ ਕੀਤਾ। ਇਸ ਮੌਕੇ ਵਿਦਿਆਰਥੀਆਂ ਨੇ ਕਾਲਜ 'ਚ ਬੂਟੇ ਲਗਾ ਕੇ ਵਾਤਾਵਰਣ ਨੂੰ ਸਾਫ਼ ਸੁਥਰਾ ਰੱਖਣ ਦੀ ਸਹੁੰ ਚੁੱਕੀ। ਇਸ ਮੌਕੇ ਮਾਹਿਰਾਂ ਵੱਲੋਂ ਵਿਦਿਆਰਥੀਆਂ ਨੂੰ ਪਲਾਸਟਿਕ ਦੀ ਵਰਤੋਂ ਨਾ ਕਰਦੇ ਹੋਏ ਕਪੜੇ ਅਤੇ ਜੂਟ ਦੇ ਬੈਗ ਦੀ ਵਰਤੋਂ ਕਰਨ ਲਈ ਪ੍ਰੇਰਤ ਕੀਤਾ ਗਿਆ।