ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਸੰਦੀਪ ਗੋਰਸੀ ਨੇ ਦਿੱਤਾ ਅਸਤੀਫ਼ਾ - ਕੈਪਟਨ ਅਮਰਿੰਦਰ ਸਿੰਘ
🎬 Watch Now: Feature Video
ਅੰਮ੍ਰਿਤਸਰ: ਪੰਜਾਬ ਕਾਂਗਰਸ (Punjab Congress) ਨੂੰ ਉਸ ਸਮੇਂ ਵੱਡਾ ਝਟਕਾ ਲੱਗਾ ਜਦੋਂ ਕਾਂਗਰਸ ਦੇ ਸੀਨੀਅਰ ਆਗੂ ਸੰਦੀਪ ਗੌਰਸੀ (Senior Congress leader Sandeep Gaursi) ਨੇ ਆਪਣੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ (Resignation from the original membership) ਦੇ ਕਾਂਗਰਸ ਨੂੰ ਹਮੇਸ਼ਾ ਲਈ ਅਲਵਿਦਾ ਕਹਿਣ ਦਾ ਮਨ ਬਣਾ ਲਿਆ। ਉਨ੍ਹਾਂ ਸਾਫ਼ ਕਿਹਾ ਕਿ ਮੇਰੇ ਕਾਂਗਰਸ ਪਾਰਟੀ ਛੱਡਣ ਦਾ ਕਾਰਨ ਨਵਜੋਤ ਸਿੰਘ ਸਿੱਧੂ ਹੈ। ਉਨ੍ਹਾਂ ਕਿਹਾ ਕਿ ਜੋ ਵਤੀਰਾ ਕੈਪਟਨ ਅਮਰਿੰਦਰ ਸਿੰਘ ਦਾ ਵਤੀਰਾ ਆਪਣੇ ਵਰਕਰਾਂ ਨਾਲ ਸੀ, ਹੁਣ ਉਹੀ ਵਤੀਰਾ ਨਵਜੋਤ ਸਿੰਘ ਸਿੱਧੂ ਦਾ ਹੈ। ਉਨ੍ਹਾਂ ਕਿਹਾ ਕਿ ਜਿਸ ਇਲਾਕੇ ਚੋਂ ਨਵਜੋਤ ਸਿੱਧੂ ਚੋਣ ਲੜੇਗਾ, ਮੈਂ ਉਸ ਵਿਰੁੱਧ ਪਰਚਾਰ ਕਰਾਂਗਾ।