ਸੀਨੀਅਰ ਕਾਂਗਰਸੀ ਆਗੂ ਸੋਹਣ ਸਿੰਘ ਨੇ ਫਾਹਾ ਲੈ ਕੀਤੀ ਖੁਦਕੁਸ਼ੀ - ਸੁਸਾਇਡ ਨੋਟ ਵੀ ਮਿਲਿਆ
🎬 Watch Now: Feature Video
ਰਾਏਕੋਟ ਦੇ ਪਿੰਡ ਬੁਰਜ਼ ਹਰੀ ਸਿੰਘ ਦੇ ਰਹਿਣ ਵਾਲੇ ਸੀਨੀਅਰ ਕਾਂਗਰਸੀ ਆਗੂ ਅਤੇ ਬਲਾਕ ਸੰਮਤੀ ਮੈਂਬਰ ਸੋਹਣ ਸਿੰਘ ਵੱਲੋਂ ਫਾਹਾ ਲੈ ਕੇ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੇ ਪੁੱਤਰ ਨੇ ਦੱਸਿਆ ਕਿ ਬੀਤੀ ਰਾਤ ਉਸਦੇ ਪਿਤਾ ਨੂੰ ਕਿਸੇ ਦਾ ਫੋਨ ਆਇਆ ਸੀ ਇਸ ਤੋਂ ਬਾਅਦ ਉਹ ਰੋਟੀ ਖਾ ਕੇ ਸੋਂਣ ਲਈ ਆਪਣੇ ਕਮਰੇ ਚ ਚੱਲੇ ਗਏ। ਜਦੋਂ ਉਹ ਸਵੇਰ ਸਮੇਂ ਕਮਰੇ ਤੋਂ ਬਾਹਰ ਨਹੀਂ ਆਏ ਤਾਂ ਉਨ੍ਹਾਂ ਨੇ ਕਮਰੇ ਦਾ ਦਰਵਾਜ਼ਾ ਖੋਲ੍ਹ ਕੇ ਵੇਖਿਆ ਤਾਂ ਉਨ੍ਹਾਂ ਨੇ ਪੱਖੇ ਨਾਲ ਫਾਹਾ ਲਿਆ ਹੋਇਆ ਸੀ। ਉਨ੍ਹਾਂ ਕੋਲੋਂ ਇੱਕ ਸੁਸਾਇਡ ਨੋਟ ਵੀ ਮਿਲਿਆ ਹੈ ਜਿਸਨੂੰ ਉਨ੍ਹਾਂ ਨੇ ਪੁਲਿਸ ਨੂੰ ਦੇ ਦਿੱਤਾ ਹੈ। ਫਿਲਹਾਲ ਪੁਲਿਸ ਵੱਲੋਂ ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ।